ਹੁਸ਼ਿਆਰਪੁਰ: ਜ਼ਿਲ੍ਹੇ ਦੇ ਅਧੀਨ ਆਉਂਦੇ ਇੱਕ ਪਿੰਡ ਦੀ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬਾਰ੍ਹਵੀਂ ਦੀ ਸਿੱਖਿਆ ਹਾਸਲ ਕਰ ਰਹੀ ਸੀ ਤੇ ਉਨ੍ਹਾਂ ਦੀ ਲੜਕੀ ਨੂੰ ਪਿੰਡ ਦੇ ਹੀ ਦੋ ਨੌਜਵਾਨ ਅਕਸਰ ਸਕੂਲ ਆਉਂਦਿਆਂ ਜਾਦੀਆਂ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਉਨ੍ਹਾਂ ਦੀ ਲੜਕੀ ਨੂੰ ਫੋਨ 'ਤੇ ਵੀ ਤੰਗ ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਉਨ੍ਹਾਂ ਦੀ ਬੇਟੀ ਅਕਸਰ ਪ੍ਰੇਸ਼ਾਨ ਰਹਿੰਦੀ ਸੀ।
12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ - ਹੁਸ਼ਿਆਰਪੁਰ
ਹੁਸ਼ਿਆਰਪੁਰ ਦੇ ਅਧੀਨ ਆਉਂਦੇ ਇੱਕ ਪਿੰਡ ਦੀ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ ਘਰ 'ਚ ਪਰਿਵਾਰ ਦੇ ਸਾਰੇ ਮੈਂਬਰ ਮੌਜੂਦ ਸਨ ਤਾਂ ਉਨ੍ਹਾਂ ਦੀ ਬੇਟੀ ਦੀ ਸਹਿਤ ਖ਼ਰਾਬ ਹੋ ਗਈ। ਉਨ੍ਹਾਂ ਨੇ ਲੜਕੀ ਕੋਲੋਂ ਪੁੱਛਿਆ ਤਾਂ ਦੱਸਿਆ ਕਿ ਪਿੰਡ ਦੇ ਹੀ ਦੋ ਨੌਜਵਾਨ ਉਸ ਨੂੰ ਅਕਸਰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਹਨ, ਜਿਨ੍ਹਾਂ ਤੋਂ ਦੁਖੀ ਹੋ ਕੇ ਉਸ ਨੇ ਸਲਫਾਸ ਖਾ ਲਈ ਹੈ। ਇਸ ਤੋਂ ਬਾਅਦ ਲੜਕੀ ਨੂੰ ਤੁਰੰਤ ਮੁਕੇਰੀਆਂ ਦੇ ਸਰਕਾਰੀ ਹਸਪਤਾਲ 'ਚ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ ਤੇ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ। ਮ੍ਰਿਤਕ ਲੜਕੀ ਦੇ ਪਿਤਾ ਨੇ ਪੁਲੀਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।