ਹੁਸ਼ਿਆਰਪੁਰ:ਪੰਜਾਬ ਵਿੱਚ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲੇ (New cases of corona) ਸਾਹਮਣੇ ਆਉਣ ਨੂੰ ਲੈਕੇ ਹੜਕੰਪ ਮੱਚ ਗਿਆ ਹੈ। ਹੁਸ਼ਿਆਰਪੁਰ (Hoshiarpur) ਦੇ ਵਿੱਚ ਸਿਹਤ ਵਿਭਾਗ (Department Health) ਦੇ ਵੱਲੋਂ 83 ਬੱਚਿਆਂ ਅਤੇ 13 ਅਧਿਆਪਕਾਂ ਦੇ ਕੋਰੋਨਾ ਦੇ ਟੈਸਟ ਲਏ ਸਨ ਜਿੰਨ੍ਹਾਂ ਦੇ ਵਿੱਚੋਂ 6 ਬੱਚਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸਦੇ ਨਾਲ ਹੀ ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਨੂੰ ਲੈਕੇ ਐਤਵਾਰ ਤੱਕ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ।
ਬੱਚਿਆਂ ਦੀ ਕੋਰੋਨਾ ਰਿਪੋਰਟ ਆਉਣ ਨੂੰ ਲੈਕੇ ਸਕੂਲ ਵਿੱਚ ਹੜਕੰਪ ਮੱਚ ਗਿਆ ਹੈ। ਬੱਚਿਆਂ ਦੀ ਕੋਰੋਨਾ ਰਿਪੋਰਟ ਆਉਣ ਨੂੰ ਲੈਕੇ ਸਿਹਤ ਤੇ ਸਕੂਲ ਵਿਭਾਗ ਚੌਕਸ ਹੋ ਗਿਆ ਹੈ। ਸਿਹਤ ਵਿਭਾਗ ਦੇ ਵੱਲੋਂ ਬੱਚਿਆਂ ਦੇ ਕੋਰੋਨਾ ਦੇ ਸੈਂਪਲ ਲਏ ਜਾ ਰਹੇ ਹਨ। ਇਨ੍ਹਾਂ ਸਾਹਮਣੇ ਆਏ ਮਾਮਲਿਆਂ ਨੂੰ ਲੈਕੇ ਸਿਹਤ ਵਿਭਾਗ ਦੇ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਵਿਭਾਗ ਦੇ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਜਾਣਕਾਰੀ ਦਿੰਦਿਆਂ ਨੂੰ ਬੱਚਿਆਂ ਨੂੰ 14 ਦਿਨ੍ਹਾਂ ਦੇ ਲਈ ਕੁਆਰੰਟੀਨ ਕਰਨ ਦੇ ਲਈ ਕਿਹਾ ਗਿਆ ਹੈ।