ਹੁਸ਼ਿਆਰਪੁਰ: ਪਿੰਡ ਟਾਂਡਾ ਦੇ ਜਲਾਲਪੁਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਿੱਚ ਬੁੱਧਵਾਰ ਦੇਰ ਸ਼ਾਮ ਉਸ ਵੇਲੇ ਹਫੜਾ-ਦਫ਼ੜੀ ਮੱਚ ਗਈ ਜਦੋਂ 6 ਸਾਲ ਦੀ ਮਾਸੂਮ ਬੱਚੀ ਨੂੰ ਜਿੰਦਾ ਸਾੜ ਦੇਣ ਦੀ ਖ਼ਬਰ ਸਾਹਮਣੇ ਆਈ। ਟਾਂਡਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬੱਚੀ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਪੁਲਿਸ ਨੇ ਇਸ ਮਾਮਲੇ 'ਚ 2 ਦੋਸ਼ੀਆਂ ਨੰ ਕਾਬੂ ਕੀਤਾ ਹੈ।
ਟਾਂਡਾ 'ਚ 6 ਸਾਲਾ ਮਾਸੂਮ ਦਾ ਕਤਲ, ਪੁਲਿਸ ਨੇ 2 ਦੋਸ਼ੀ ਕੀਤੇ ਕਾਬੂ - 6 years old children burn in hoshiarpur
ਹੁਸ਼ਿਆਰਪੁਰ ਦੇ ਪਿੰਡ ਟਾਂਡਾ ਤੋਂ 6 ਸਾਲਾਂ ਦੀ ਮਾਸੂਮ ਬੱਚੀ ਨੂੰ ਸਾੜਨ ਦੀ ਖ਼ਬਰ ਸਾਹਮਣੇ ਆਈ ਹੈ। ਹਾਲੇ ਤੱਕ ਬੱਚੀ ਨੂੰ ਸਾੜਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਇਸ ਮਾਮਲੇ 'ਚ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਫ਼ੋਟੋ
ਇਸ ਘਟਨਾ ਦੇ ਬਾਰੇ ਸ਼ਾਮ ਉਸ ਸਮੇਂ ਪਤਾ ਲੱਗਿਆ ਜਦੋਂ ਪਿੰਡ ਜਲਾਲਪੁਰ ਵਿੱਚ ਵੱਡੀ ਗਿਣਤੀ 'ਚ ਇਕੱਠੇ ਹੋਏ ਲੋਕਾਂ ਨੇ ਟਾਂਡਾ ਪੁਲਿਸ ਨੂੰ ਘਟਨਾ ਦੇ ਬਾਰੇ ਜਾਣਕਾਰੀ ਦਿੱਤੀ। ਮ੍ਰਿਤਕ ਦੀ ਮਾਂ ਦੇ ਮੁਤਾਬਕ ਉਸ ਦੀ ਬੱਚੀ ਦੁਪਹਿਰ ਤੋਂ ਹੀ ਗਾਇਬ ਸੀ। ਤਲਾਸ਼ੀ ਕਰਨ ਉਪਰੰਤ ਪਤਾ ਚੱਲਿਆ ਕਿ ਉਨ੍ਹਾਂ ਦੇ ਗੁਆਂਢੀ ਸੁਰਜੀਤ ਸਿੰਘ ਦਾ ਪੁੱਤਰ ਉਸ ਦੀ ਧੀ ਨੂੰ ਆਪਣੇ ਨਾਲ ਲੈ ਗਿਆ ਸੀ। ਇਸ ਤੋਂ ਇਲਾਵਾ ਬੱਚੀ ਨਾਲ ਜਬਰ ਜਨਾਹ ਹੋਣ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਹੈ। ਫਿਲਹਾਲ ਟਾਂਡਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Last Updated : Oct 22, 2020, 5:37 PM IST