ਹੁਸ਼ਿਆਰਪੁਰ:ਤਹਿਸੀਲ ਦਸੂਹਾ ਅਧੀਨ ਆਉਂਦੇ ਪਿੰਡ ਬਹਿਬੋਵਾਲ ਛੰਨੀਆ ਚ ਫਿਲਮੀ ਅੰਦਾਜ਼ ਚ (Movie style) ਇਕ ਘਰ ਚੋਂ 9 ਸਾਲਾ ਬੱਚੇ ਨੂੰ ਅਗਵਾ (9 year old kidnapped) ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੀ ਪਹਿਚਾਣ ਬਲਨੂਰ ਸਿੰਘ ਵਜੋਂ ਹੋਈ ਹੈ।
ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਬੱਚੇ ਦੇ ਦਾਦੇ ਨੇ ਦੱਸਿਆ ਕਿ ਉਸਦੀ ਨੂੰਹ ਦੇ ਪਿੰਡ ਦੇ ਹੀ ਇਕ ਵਿਅਕਤੀ ਨਾਲ ਨਾਜਾਇਜ਼ ਸਬੰਧ (Illegal relationship) ਸਨ ਅਤੇ ਪਿਛਲੇ ਇਕ ਸਾਲ ਤੋਂ ਆਪਣੇ ਪੇਕੇ ਘਰ ਹੀ ਰਹਿ ਰਹੀ ਹੈ। ੳਨ੍ਹਾਂ ਦਾ ਅਦਾਲਤ ਚ ਕੇਸ ਵੀ ਚੱਲ ਰਿਹਾ ਹੈ।
ਉਨ੍ਹਾਂ ਨੇ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੀ ਨੂੰਹ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਕਿ ਉਹ ਬੱਚੇ ਨੂੰ ਅਗਵਾ ਕਰਵਾ ਲਏਗੀ ਤੇ ਉਸ ਵਲੋਂ ਇਕ ਸਾਜਿਸ਼ ਤਹਿਤ ਹੀ ਇਹ ਕੰਮ ਆਪਣੇ ਪ੍ਰੇਮੀ ਦੀ ਮਿਲੀਭੁਗਤ ਨਾਲ ਕਰਵਾਇਆ ਗਿਆ ਹੈ।ਉਨ੍ਹਾ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੀ ਨੂੰਹ ਨੇ ਹੀ ਆਪਣੇ ਪ੍ਰੇਮੀ ਨਾਲ ਮਿਲ ਕੇ ਉਨ੍ਹਾਂ ਦੇ ਪੋਤੇ ਨੂੰ ਅਗਵਾ ਕੀਤਾ ਹੈ।