ਹੁਸ਼ਿਆਰਪੁਰ:ਗੜ੍ਹਸ਼ੰਕਰ 'ਚ ਵੀਰਵਾਰ ਨੂੰ ਵੱਡਾ ਸੜਕ ਹਾਦਸਾ ਵਾਪਰਿਆਸੀ। ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੀ ਸੰਗਤ ਨੂੰ ਬੇਕਾਬੂ ਟਰੱਕ ਨੇ ਦਰੜ ਦਿੱਤਾ। ਇਸ ਹਾਦਸੇ ਵਿੱਚ ਗੁਵਾਉਣ ਵਾਲੇ ਸ਼ਰਧਾਲੂਆਂ ਦੇ ਮ੍ਰਿਤਕ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਕੇਂਦਰ ਸਰਕਾਰ ਅੱਗੇ ਆਈ ਹੈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ 'ਚੋਂ 4 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 3 ਨੇ ਸਿਵਲ ਹਸਪਤਾਲ ਗੜ੍ਹਸ਼ੰਕਰ 'ਚ ਇਲਾਜ ਦੌਰਾਨ ਦਮ ਤੋੜ ਗਏ ਸਨ।
ਸ਼ਰਧਾਲੂਆਂ ਦੀ ਮੌਤ ਉਤੇ ਜਿੱਥੇ ਪ੍ਰਧਾਨਮੰਤਰੀ ਮੋਦੀ ਨੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਨਰਿੰਦਰ ਮੋਦੀ ਨੇ ਹੋਏ ਲਿਖਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਚੋਂ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।
ਇੱਕੋ ਪਰਿਵਾਰ ਦੇ 5 ਜੀਆਂ ਨੇ ਗੁਵਾਈ ਜਾਨ: ਗੜ੍ਹਸ਼ੰਕਰ ਦੇ ਡੀਐਸਪੀ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੁਦੇਸ਼ ਪਾਲ ਪੁੱਤਰੀ ਰਾਮਫਲ (48), ਰਾਹੁਲ ਪੁੱਤਰ ਮਾਹ ਪਾਲ (25), ਗੀਤਾ ਦੇਵੀ ਪੁੱਤਰੀ ਪੁਸ਼ਪਿੰਦਰ ਕੁਮਾਰ (40), ਰਾਮੋ ਪੁੱਤਰ ਸ਼ੀਸ਼ ਪਾਲ (15), (16), ਸ਼ਾਮੋ ਦੇਵੀ ਅਤੇ ਸੰਤੋਸ਼ ਦੇਵੀ ਆਦਿ। ਸਾਰੇ ਮ੍ਰਿਤਕ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਰਹਿਣ ਵਾਲੇ ਸਨ। ਇਹ ਸਾਰੇ ਹਾਲ ਹੀ ਵਿੱਚ ਜਗਦਲਪੁਰ ਭਾਦਸੋਂ (ਛੱਤੀਸਗੜ੍ਹ) ਵਿੱਚ ਰਹਿ ਰਹੇ ਸਨ। ਇਸ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ 5 ਲੋਕ ਦੱਸੇ ਜਾ ਰਹੇ ਹਨ।