ਪੰਜਾਬ

punjab

ETV Bharat / state

ਹੁਸ਼ਿਆਰਪੁਰ 'ਚ ਮਿੰਨੀ ਸਕੱਤਰੇਤ ਦੇ ਬਾਹਰ ਜ਼ੋਰਦਾਰ ਹੰਗਾਮਾ - ਕਾਂਸਟੇਬਲ ਦੀ ਭਰਤੀ

ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ (Mini Secretariat of Hoshiarpur) ਬਾਹਰ ਉਸ ਵਕਤ ਜ਼ੋਰਦਾਰ ਹੰਗਾਮਾ ਹੋ ਗਿਆ ਜਦੋਂ ਕਾਂਸਟੇਬਲ ਦੀ ਭਰਤੀ ਪ੍ਰਕਿਰਿਆ (Constable recruitment process) ਦੇ ਸਵਾਲ ਚੁੱਕਦਿਆਂ ਨੌਜਵਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ।

ਹੁਸ਼ਿਆਰਪੁਰ 'ਚ ਮਿੰਨੀ ਸਕੱਤਰੇਤ ਦੇ ਬਾਹਰ ਜ਼ੋਰਦਾਰ ਹੰਗਾਮਾ
ਹੁਸ਼ਿਆਰਪੁਰ 'ਚ ਮਿੰਨੀ ਸਕੱਤਰੇਤ ਦੇ ਬਾਹਰ ਜ਼ੋਰਦਾਰ ਹੰਗਾਮਾ

By

Published : Dec 1, 2021, 6:35 PM IST

ਹੁਸ਼ਿਆਰਪੁਰ:ਮਿੰਨੀ ਸਕੱਤਰੇਤ ਬਾਹਰ ਉਸ ਵਕਤ ਜ਼ੋਰਦਾਰ ਹੰਗਾਮਾ ਹੋ ਗਿਆ ਜਦੋਂ ਕਾਂਸਟੇਬਲ ਦੀ ਭਰਤੀ ਪ੍ਰਕਿਰਿਆ (Constable recruitment process) ਦੇ ਸਵਾਲ ਚੁੱਕਦਿਆਂ ਹੋਇਆਂ ਪ੍ਰੀਖਿਆਰਥੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਡੀਸੀ ਅਪਨੀਤ ਰਿਆਤ ਨੂੰ ਮੰਗ ਪੱਤਰ ਦੇਣ ਲਈ ਪਹੁੰਚੇ ਤਾਂ ਪੁਲਿਸ ਨੇ ਅੰਦਰ ਜਾਣ ਤੋਂ ਮਨ੍ਹਾਂ ਕਰ ਦਿੱਤਾ ਗਿਆ। ਇਸ ਤੋਂ ਬਾਅਦ ਏਡੀਸੀ ਮੰਗ ਪੱਤਰ ਲੈਣ ਗਏ ਪਰ ਪ੍ਰਦਰਸ਼ਨਕਾਰੀਆਂ ਵੱਲੋਂ ਡੀਸੀ ਨੂੰ ਮੰਗ ਪੱਤਰ ਦੇਣ ਦੀ ਗੱਲ ਕਹੀ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮਨ੍ਹਾ ਕਰ ਦਿੱਤਾ ਗਿਆ।ਇਸ ਤੋਂ ਨੌਜਵਾਨਾਂ ਨੇ ਮੁੱਖ ਮਾਰਗ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ 10 ਮੈਂਬਰਾਂ ਨੂੰ ਡੀਸੀ ਨੂੰ ਮੰਗ ਪੱਤਰ ਦੇਣ ਲਈ ਭੇਜਿਆ ਗਿਆ।

ਹੁਸ਼ਿਆਰਪੁਰ 'ਚ ਮਿੰਨੀ ਸਕੱਤਰੇਤ ਦੇ ਬਾਹਰ ਜ਼ੋਰਦਾਰ ਹੰਗਾਮਾ

ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕਾਂਸਟੇਬਲ ਦੀ ਭਰਤੀ (Recruitment of Constables) ਵਿਚ ਧੋਖਾਧੜੀ ਕੀਤੀ ਗਈ ਹੈ।ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਸਰਕਾਰ ਹਰ ਭਰਤੀ ਵਿਚ ਸਪਸ਼ਟਤਾ ਨਹੀਂ ਲਿਆ ਰਹੀ ਹੈ।

ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦਾ ਸਾਥ ਨਾ ਦਿੱਤਾ ਤਾਂ ਉਹ ਅਦਾਲਤ ਦਾ ਦਰਵਾਜਾ ਖੜਕਾਉਣਗੇ। ਇਸ ਮੌਕੇ ਬਸਪਾ ਅਤੇ ਸ੍ਰੋਮਣੀ ਅਕਾਲੀ ਦਲ (BSP and Shiromani Akali Dal) ਦੇ ਸਾਂਝੇ ਉਮੀਦਵਾਰ ਵਰਿੰਦਰ ਪਰਹਾਰ ਵੀ ਪੁੱਜੇ ਅਤੇ ਸਰਕਾਰ ਨੂੰ ਅਪੀਲ ਕੀਤੀ ਕੀ ਉਹ ਇਨ੍ਹਾਂ ਨੌਜਵਾਨਾਂ ਨੂੰ ਬਣਦਾ ਹੱਕ ਦੇਵੇ।
ਇਹ ਵੀ ਪੜੋ:ਬਾਲੀਵੁੱਡ ਅਦਾਕਾਰ ਬੋਮਣ ਇਰਾਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ABOUT THE AUTHOR

...view details