ਪੰਜਾਬ

punjab

ETV Bharat / state

ਗੜ੍ਹਸ਼ੰਕਰ ਵਿਖੇ ਮਹਾਂਸ਼ਿਵਰਾਤਰੀ ਮੌਕੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ - grand procession on the occasion

ਗੜ੍ਹਸ਼ੰਕਰ ਦੇ ਪਿੰਡ ਸਤਨੌਰ ਦੇ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਪਿੰਡ ਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਕੱਢੀ ਗਈ। ਇਸ ਸ਼ੋਭਾ ਯਾਤਰਾ ਨੂੰ ਵੱਖ-ਵੱਖ ਪਿੰਡਾਂ ਦੇ ਵਿੱਚੋਂ ਕੱਢ ਕੇ ਸਤਨੌਰ ਵਿਖੇ ਸਮਾਪਤ ਕੀਤੀ ਗਈ। ਇਸ ਵਿਸ਼ਾਲ ਸ਼ੋਭਾ ਯਾਤਰਾ ਦੇ ਵਿਚ ਸ਼ਿਵ ਭਗਤਾਂ ਨੇ ਨੱਚ ਗਾ ਕੇ ਅਤੇ ਸ਼ੰਕਰ ਭਗਵਾਨ ਦੇ ਜੈਕਾਰੇ ਲਗਾਕੇ ਖੁਸ਼ੀ ਨੂੰ ਸਾਂਝਾ ਕੀਤਾ।

ਤਸਵੀਰ
ਤਸਵੀਰ

By

Published : Mar 13, 2021, 3:22 PM IST

ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਸਤਨੌਰ ਵਿੱਖੇ ਮਹਾਂ ਸ਼ਿਵਰਾਤਰੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ। ਦੱਸ ਦਈਏ ਕਿ ਪੂਰੇ ਦੇਸ਼ ਭਰ ਦੇ ਵਿੱਚ ਮਹਾਂ ਸ਼ਿਵਰਾਤਰੀ ਤਿਉਹਾਰ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਮਹਾਂਸ਼ਿਵਰਾਤਰੀ ਦੇ ਸਬੰਧ ਵਿਚ ਇੱਕ ਦਿਨ ਪਹਿਲੇ ਵੱਖ-ਵੱਖ ਥਾਵਾਂ ’ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀਆਂ ਗਈਆਂ।

ਇਹ ਵੀ ਪੜੋ: ਭਗਵਾਨ ਸ਼ਿਵ ਦੇ 12 ਜੋਤਿਰਲਿੰਗ, ਜਿਨ੍ਹਾਂ ਦੇ ਦਰਸ਼ਨ ਨਾਲ ਨਸ਼ਟ ਹੁੰਦੇ ਹਨ ਸਾਰੇ ਦੁੱਖ ਅਤੇ ਪਾਪ

ਇਸੇ ਸਬੰਧ ਵਿੱਚ ਗੜ੍ਹਸ਼ੰਕਰ ਦੇ ਪਿੰਡ ਸਤਨੌਰ ਦੇ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਪਿੰਡ ਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਕੱਢੀ ਗਈ। ਇਸ ਸ਼ੋਭਾ ਯਾਤਰਾ ਨੂੰ ਵੱਖ-ਵੱਖ ਪਿੰਡਾਂ ਦੇ ਵਿੱਚੋਂ ਕੱਢ ਕੇ ਸਤਨੌਰ ਵਿਖੇ ਸਮਾਪਤ ਕੀਤੀ ਗਈ। ਇਸ ਵਿਸ਼ਾਲ ਸ਼ੋਭਾ ਯਾਤਰਾ ਦੇ ਵਿਚ ਸ਼ਿਵ ਭਗਤਾਂ ਨੇ ਨੱਚ ਗਾ ਕੇ ਅਤੇ ਸ਼ੰਕਰ ਭਗਵਾਨ ਦੇ ਜੈਕਾਰੇ ਲਗਾਕੇ ਖੁਸ਼ੀ ਨੂੰ ਸਾਂਝਾ ਕੀਤਾ।

ਐਨਆਰਆਈ ਵੀਰਾਂ ਦਾ ਕੀਤਾ ਤਹਿ ਦਿਲੋਂ ਧੰਨਵਾਦ

ਇਸ ਸ਼ੋਭਾ ਯਾਤਰਾ ਦੇ ਵਿਚ ਵੱਖ ਵੱਖ ਦੇਵੀ ਦੇਵਤਿਆਂ ਦੀਆਂ ਝਾਕੀਆਂ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਸਾਰੇ ਦਾਨੀ ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਸ਼ੋਭਾ ਯਾਤਰਾ ਦੇ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ। ਕਾਬਿਲੇਗੌਰ ਹੈ ਕਿ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦੇ ਹੋਏ ਲੋਕਾਂ ਨੇ ਸ਼ਰਧਾ ਭਾਵਨਾ ਨਾਲ ਇਸ ਤਿਉਹਾਰ ਨੂੰ ਮਨਾਇਆ। ਪਰ ਇਸ ਦੌਰਾਨ ਕੋਰੋਨਾ ਮਹਾਂਮਾਰੀ ਕਾਰਨ ਫਲ-ਫੁੱਲ ਵੇਚਣ ਵਾਲਿਆਂ ’ਤੇ ਕਾਫੀ ਅਸਰ ਦੇਖਣ ਨੂੰ ਮਿਲਿਆ।

ABOUT THE AUTHOR

...view details