ਪੰਜਾਬ

punjab

By

Published : Mar 28, 2021, 7:46 PM IST

ETV Bharat / state

ਡਾਕਟਰਾਂ ਦੀ ਟੀਮ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ

ਚੰਡੀਗੜ੍ਹ ਤੋਂ ਆਈ ਡਾਕਟਰਾਂ ਦੀ ਟੀਮ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਚੰਡੀਗੜ੍ਹ ਤੋਂ ਡਾਕਟਰਾਂ ਦੀ ਟੀਮ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਕੀਤਾ ਦੌਰਾ
ਚੰਡੀਗੜ੍ਹ ਤੋਂ ਡਾਕਟਰਾਂ ਦੀ ਟੀਮ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਕੀਤਾ ਦੌਰਾ

ਹੁਸ਼ਿਆਰਪੁਰ: ਚੰਡੀਗੜ੍ਹ ਤੋਂ ਆਈ ਡਾਕਟਰਾਂ ਦੀ ਟੀਮ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਦੌਰੇ ਤੋਂ ਬਾਅਦ ਸੰਤੁਸ਼ਟੀ ਪ੍ਰਗਟ ਕਰਦਿਆਂ ਮਾਹਿਰ ਟੀਮ ਦੇ ਡਾ.ਵਿਸ਼ਵ ਮੋਹਨ, ਡਾ. ਆਰ.ਪੀ.ਐਸ. ਸੀਬੀਆ, ਡਾ. ਅਮਰ, ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਲੋਕਾਂ ਦੇ ਇਲਾਜ ਤੇ ਬਚਾਅ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ’ਤੇ ਮਾਹਰ ਡਾਕਟਰਾਂ ਦੀ ਟੀਮ ਹਰ ਜ਼ਿਲ੍ਹੇ ਦਾ ਦੌਰਾ ਕਰ ਰਹੀ ਹੈ ਜਿਥੇ ਕੋਵਿਡ ਸਬੰਧੀ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਹਰ ਡਾਕਟਰਾਂ ਦੇ ਦੌਰੇ ਦਾ ਟੀਚਾ ਲੋਕਲ ਸਿਹਤ ਵਿਭਾਗ ਦੀ ਟੀਮ ਨਾਲ ਚਰਚਾ ਕਰਕੇ ਇਲਾਜ ਦੀ ਪ੍ਰਕ੍ਰਿਆ ਨੂੰ ਹੋਰ ਵਧੀਆ ਬਨਾਉਣਾ ਹੈ।
ਇਹ ਵੀ ਪੜੋ: ਕਿਸਾਨਾਂ ਨੇ ਇਕੱਲੇ ਨਾਰੰਗ ਨਹੀਂ ਪੂਰੀ ਬੀਜੇਪੀ ਨੂੰ ਕੀਤਾ ਨੰਗਾ- ਪ੍ਰੋ. ਮਨਜੀਤ ਸਿੰਘ
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮਰੀਜ਼ਾਂ ਵਿੱਚ ਜਦ ਕੋਵਿਡ ਦੇ ਲੱਛਣ ਹੋਣ ਤਾਂ ਉਹ ਆਪਣਾ ਟੈਸਟ ਜ਼ਰੂਰ ਕਰਵਾਉਣ ਅਤੇ ਸਮੱਸਿਆ ਆਉਣ ’ਤੇ ਨਜ਼ਦੀਕੀ ਸਿਹਤ ਕੇਂਦਰ ਵਿੱਚ ਜ਼ਰੂਰ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ ਕਾਫ਼ੀ ਦੇਰੀ ਨਾਲ ਹਸਪਤਾਲ ਪਹੁੰਚਦਾ ਹੈ ਤਾਂ ਕਈ ਵਾਰ ਇਲਾਜ ਕਰ ਪਾਉਣਾ ਸੰਭਵ ਨਹੀਂ ਹੁੰਦਾ।
ਇਹ ਵੀ ਪੜੋ: ਮਾਨਸਾ ਚ ਸਕੂਲਾਂ ਨੂੰ ਖੁਲ੍ਹਵਾਉਣ ਲਈ ਮਾਪਿਆਂ ਨੇ ਕੀਤਾ ਪ੍ਰਦਰਸ਼ਨ

ABOUT THE AUTHOR

...view details