ਹੁਸ਼ਿਆਰਪੁਰ: ਸੂਬੇ ਵਿੱਚ ਬਿਜਲੀ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਬਾਰੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਅਣਦੇਖਾ ਕਰਕੇ ਪੰਜਾਬ ਵਾਸੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ 'ਆਪ' ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ - aap protest against hike in power tariff
ਪੰਜਾਬ ਵਿੱਚ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ ਥਾਂ-ਥਾਂ 'ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਹੁਸ਼ਿਆਰਪੁਰ ਵਿੱਚ ਬਿਜਲੀ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ।
![ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ 'ਆਪ' ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ ਫ਼ੋਟੋ](https://etvbharatimages.akamaized.net/etvbharat/prod-images/768-512-5551472-thumbnail-3x2-kp.jpg)
ਫ਼ੋਟੋ
ਵੀਡੀਓ
ਇਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈਣ ਉਨ੍ਹਾਂ ਚਿਤਾਵਨੀ ਦਿੱਤੀ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਬਿਜਲੀ ਦੀਆਂ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ ਜਿਸ ਨੂੰ ਲੈ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਥਾਂ-ਥਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਿਆ। ਹੁਣ ਵੇਖਣਾ ਹੋਵੇਗਾ ਕੀ ਸਰਕਾਰ ਬਿਜਲੀ ਦੀਆਂ ਦਰਾਂ ਘਟਦੀਆਂ ਹਨ ਜਾਂ ਨਹੀਂ?