ਹੁਸ਼ਿਆਰਪੁਰ: ਗੜ੍ਹਸ਼ੰਕਰ ਅਨੰਦਪੁਰ ਰੋਡ 'ਤੇ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਵਰਨਾ ਕਾਰ ਤੇ ਮੋਟਰਸਾਇਕਲ 'ਚ ਇੱਕ ਭਿਆਨਕ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ।
ਹੁਸ਼ਿਆਰਪੁਰ: ਵਰਨਾ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ, 2 ਦੀ ਮੌਤ - died
ਗੜ੍ਹਸ਼ੰਕਰ ਅਨੰਦਪੁਰ ਰੋਡ 'ਤੇ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਵਰਨਾ ਕਾਰ ਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋਣ ਕਾਰਨ ਮੋਟਰਸਾਇਕਲ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ ਹੈ।
ਹੁਸ਼ਿਆਰਪੁਰ: ਵਰਨਾ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ, 2 ਦੀ ਮੌਤ
ਮਿਲੀ ਜਾਣਕਾਰੀ ਮੁਤਾਬਕ ਕਾਰ ਅਨੰਦਪੁਰ ਸਾਹਿਬ ਵਾਲੀ ਸਾਈਡ ਤੋਂ ਗੜ੍ਹਸ਼ੰਕਰ ਵੱਲ ਜਾ ਰਹੀ ਸੀ ਇਸ ਦੌਰਾਨ ਮੋਟਰਸਾਈਕਲ ਦੀ ਗੱਡੀ ਨਾਲ ਟੱਕਰ ਹੋ ਗਈ। ਜਿਸ ਨਾਲ ਬਾਇਕ ਸਵਾਰ 2 ਲੋਕਾਂ ਦੀ ਮੌਤ ਹੋ ਗਈ। ਸਿਵਲ ਹਸਤਪਤਾਲ ਦੇ ਡਾਕਟਰ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਸ਼ਿੰਕੂ ਤੇ ਜੱਸਾ ਵਜੋਂ ਹੋਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਫੌਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਮ੍ਰਿਤਕ ਦੀ ਦੇਹ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਰੱਖਿਆ ਗਿਆ ਹੈ।