ਪੰਜਾਬ

punjab

ETV Bharat / state

ਹੁਸ਼ਿਆਰਪੁਰ ਵਿੱਚ ਮਾਲ ਮਹਿਕਮੇ ਦੀ ਕਾਰਵਾਈ, ਐਨਆਰਆਈ ਦੀ ਜ਼ਮੀਨ ਤੋਂ ਛੁਡਵਾਇਆ ਕਬਜ਼ਾ

ਹੁਸ਼ਿਆਰਪੁਰ ਵਿੱਚ ਮਾਲ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਐਨਆਰਆਈ ਦੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਹੈ। ਅਧਿਕਾਰੀਆਂ ਦੀ ਕਾਰਵਾਈ ਉਤੇ ਐਨਆਰਆਈ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।

By

Published : Jun 10, 2023, 8:54 AM IST

Action of revenue department in Hoshiarpur, possession freed from NRI's land
ਹੁਸ਼ਿਆਰਪੁਰ ਵਿੱਚ ਮਾਲ ਮਹਿਕਮੇ ਦੀ ਕਾਰਵਾਈ, ਐਨਆਰਆਈ ਦੀ ਜ਼ਮੀਨ ਤੋਂ ਛੁਡਵਾਇਆ ਕਬਜ਼ਾ

ਹੁਸ਼ਿਆਰਪੁਰ ਵਿੱਚ ਮਾਲ ਮਹਿਕਮੇ ਦੀ ਕਾਰਵਾਈ, ਐਨਆਰਆਈ ਦੀ ਜ਼ਮੀਨ ਤੋਂ ਛੁਡਵਾਇਆ ਕਬਜ਼ਾ

ਹੁਸ਼ਿਆਰਪੁਰ :ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਐਨਆਰਆਈ ਭਰਾਵਾਂ ਦੀਆਂ ਜ਼ਮੀਨਾਂ ਵਿੱਚ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਹਿਸੀਲ ਗੜ੍ਹਸ਼ੰਕਰ ਦੀ ਗੱਲ ਕਰੀਏ ਤਾਂ ਇੱਥੇ ਵੀ ਇੱਕ ਐਨਆਰਆਈ ਦੀ ਜ਼ਮੀਨ ਉਤੇ ਪਿੰਡ ਵਾਸੀ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਜਿਸਨੂੰ ਮਾਲ ਮਹਿਕਮੇ ਵੱਲੋਂ ਖਾਲੀ ਕਰਵਾਇਆ ਗਿਆ ਹੈ।

ਅਮਰੀਕਾ ਰਹਿੰਦੇ ਪਰਿਵਾਰ ਨੇ ਠੇਕੇ ਉਤੇ ਦਿੱਤੀ ਸੀ ਜ਼ਮੀਨ :ਗੜ੍ਹਸ਼ੰਕਰ ਦੇ ਪਿੰਡ ਜਸੋਵਾਲ ਦੇ ਐਨਆਰਆਈ ਦੀ ਜ਼ਮੀਨ ਉਤੇ ਪਿੰਡ ਦੇ ਇੱਕ ਵਿਅਕਤੀ ਵਲੋਂ ਕੀਤੇ ਨਾਜਾਇਜ਼ ਕਬਜ਼ੇ ਨੂੰ ਮਾਲ ਮਹਿਕਮੇ ਦੇ ਅਧਿਕਾਰੀਆਂ ਨੇ ਪੁਲਿਸ ਦੀ ਸਹਾਇਤਾ ਨਾਲ ਖਾਲੀ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨਆਰਆਈ ਕੁਲਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਪਿੰਡ ਜਸੋਵਾਲ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਅਮਰੀਕਾ ਰਹਿੰਦੇ ਹਨ ਅਤੇ ਉਨ੍ਹਾਂ ਨੇ ਅਪਣੀ ਜ਼ਮੀਨ ਪਿੰਡ ਦੇ ਹੀ ਇਕ ਵਿਅਕਤੀ ਨੂੰ ਠੇਕੇ ਉਤੇ ਦਿੱਤੀ ਹੋਈ ਹੈ, ਪਰ ਪਿੰਡ ਦੇ ਇਕ ਹੋਰ ਵਿਅਕਤੀ ਵੱਲੋਂ ਕੁੱਝ ਸਮਾਂ ਪਹਿਲਾਂ ਉਨ੍ਹਾਂ ਦੀ ਢਾਈ ਕਨਾਲ ਜ਼ਮੀਨ ਤੇ ਨਜਾਇਜ਼ ਕਬਜ਼ਾ ਕਰ ਲਿਆ ਗਿਆ।

ਜ਼ਮੀਨ ਦਾ ਕਬਜ਼ਾ ਛੁਡਵਾਉਣ ਉਤੇ ਐਨਆਰਆਈ ਨੇ ਸਰਕਾਰ ਦਾ ਕੀਤਾ ਧੰਨਵਾਦ :ਕੁਲਵਿੰਦਰ ਸਿੰਘ ਨੇ ਦੱਸਿਆ ਇਸਦੀ ਸ਼ਿਕਾਇਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਕੀਤੀ ਅਤੇ ਸਾਰਾ ਮਾਮਲਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਪਹਿਲਾਂ ਉਕਤ ਜ਼ਮੀਨ ਦੀ ਮਿਣਤੀ ਮਾਲ ਮਹਿਕਮੇ ਦੇ ਅਧਿਕਾਰੀਆਂ ਵਲੋਂ ਕੀਤੀ ਗਈ ਸੀ ਅਤੇ ਅੱਜ ਪੁਲਿਸ ਦੀ ਮੌਜੂਦਗੀ ਵਿੱਚ ਸ਼ਾਂਤਮਈ ਤਰੀਕੇ ਨਾਲ ਨਾਜਾਇਜ਼ ਕਬਜਾ ਛੁਡਵਾਇਆ ਗਿਆ ਅਤੇ ਉਨ੍ਹਾਂ ਆਪਣੇ ਖੇਤ ਦੇ ਆਲੇ ਦੁਆਲੇ ਤਾਰ ਲਗਾਕੇ ਬਗ਼ਲ ਕੀਤਾ ਹੈ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਪਟਵਾਰੀ ਜੋਗਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਉੱਚ ਅਧਿਕਾਰੀਆਂ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਕੁਲਵਿੰਦਰ ਸਿੰਘ ਦੀ ਜ਼ਮੀਨ ਦੀ ਮਿਣਤੀ ਕੀਤੀ ਗਈ ਸੀ ਅਤੇ ਅੱਜ ਪੁਲਿਸ ਦੀ ਹਾਜ਼ਰੀ ਵਿੱਚ ਨਾਜਾਇਜ਼ ਕਬਜ਼ਾਧਾਰਕ ਤੋਂ ਜ਼ਮੀਨ ਖਾਲੀ ਕਰਵਾਈ ਗਈ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਇੱਕ ਮੁਹਿੰਮ ਤਹਿਤ ਐਨ ਆਰ ਆਈ ਭਰਾਵਾਂ ਦੀ ਮੱਦਦ ਕੀਤੀ ਜਾ ਰਹੀ ਹੈ।

ABOUT THE AUTHOR

...view details