ਪੰਜਾਬ

punjab

ETV Bharat / state

ਟਾਂਡਾ ਬਲਾਤਕਾਰ ਦੋਸ਼ੀਆਂ ਦੀ ਹੋਈ ਪੇਸ਼ੀ, ਦੋਸ਼ੀਆਂ ਨੂੰ ਭੇਜਿਆ ਗੁਰਦਾਸਪੁਰ ਜੇਲ੍ਹ - acussed of tanda rape case

ਟਾਂਡਾ ਬਲਾਤਕਾਰ ਦੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੇਸ਼ੀ ਤੋਂ ਬਾਅਦ ਦੋਸ਼ੀਆਂ ਨੂੰ ਗੁਰਦਾਸਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।

ਟਾਂਡਾ ਬਲਾਤਕਾਰ ਦੋਸ਼ੀਆਂ ਦੀ ਹੋਈ ਪੇਸ਼ੀ
ਟਾਂਡਾ ਬਲਾਤਕਾਰ ਦੋਸ਼ੀਆਂ ਦੀ ਹੋਈ ਪੇਸ਼ੀ

By

Published : Oct 28, 2020, 8:32 PM IST

ਹੁਸ਼ਿਆਰਪੁਰ: ਟਾਂਡਾ ਉੜਮੁੜ ਬਲਾਤਕਾਰ ਮਾਮਲੇ ਦੇ ਦੋ ਦੋਸ਼ੀਆਂ ਦਾਦਾ-ਪੋਤੇ ਨੂੰ ਸਖ਼ਤ ਸੁਰੱਖਿਆ ਦੇ ਵਿੱਚ ਦਸੂਹਾ ਕੋਰਟ ਵਿੱਚ ਪੇਸ਼ ਕੀਤਾ ਗਿਆ।

ਵੇਖੋ ਵੀਡੀਓ।

ਡੀ.ਐੱਸ.ਪੀ ਦਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਅਸੀਂ 3 ਵਾਰ ਰਿਮਾਂਡ ਆਰਡਰ ਲੈ ਕੇ ਦੋਵੇਂ ਦੋਸ਼ੀਆਂ ਦੀ ਜਾਂਚ-ਪੜਤਾਲ ਕੀਤੀ ਹੈ ਅਤੇ ਦੋਵਾਂ ਨੂੰ ਦਸੂਹਾ ਦੇ ਕੋਰਟ ਵਿੱਚ ਪੇਸ਼ ਕੀਤਾ ਗਿਆ।

ਤੁਹਾਨੂੰ ਦੱਸ ਦਈਏ ਕਿ ਦੋਵੇਂ ਦੋਸ਼ੀਆਂ ਦੀ ਪਹਿਚਾਣ ਸੁਰਪ੍ਰੀਤ ਸਿੰਘ ਅਤੇ ਉਸ ਦੇ ਦਾਦਾ ਸੁਰਜੀਤ ਸਿੰਘ ਵਜੋਂ ਹੋਈ ਹੈ।

ਤੁਹਾਨੂੰ ਇਹ ਵੀ ਦੱਸ ਦਈਏ ਕਿ ਇਨ੍ਹਾਂ ਦੋਵੇਂ ਦੋਸ਼ੀਆਂ ਨੇ ਟਾਂਡਾ ਉੜਮੁੜ ਦੇ ਪਿੰਡ ਜਲਾਲਪੁਰ ਵਿਖੇ ਕੁੱਝ ਦਿਨ ਪਹਿਲਾਂ 6 ਸਾਲਾ ਬੱਚੀ ਦੇ ਨਾਲ ਬਲਾਤਕਾਰ ਕਰ ਕੇ ਉਸ ਨੂੰ ਜਿਉਂਦਾ ਸਾੜ ਦਿੱਤਾ ਗਿਆ ਸੀ।

ਡੀ.ਐੱਸ.ਪੀ ਨੇ ਦੱਸਿਆ ਕਿ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਸੁਣਵਾਈ ਤੋਂ ਬਾਅਦ ਨੂੰ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।

ABOUT THE AUTHOR

...view details