ਪੰਜਾਬ

punjab

ETV Bharat / state

ਨਸ਼ਾ ਤਸਕਰਾਂ ਖਿਲਾਫ਼ ਹੁਸ਼ਿਆਰਪੁਰ ਪੁਲਿਸ ਪ੍ਰਸ਼ਾਸਨ ਸਖ਼ਤ - ਨਸ਼ੇ ਨੂੰ ਖਤਮ ਕਰਨ ਲਈ ਮੁਹਿੰਮ

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖੁਰਦ ਵਿਚ ਨਸ਼ੇ ਤਸਕਰਾਂ (Drug smugglers) ਦੀ ਭਾਲ ਨੂੰ ਲੈ ਕੇ ਪੁਲਿਸ ਨੇ ਛਾਪੇਮਾਰੀ ਕੀਤੀ ਹੈ।ਦੱਸਦੇਈਏ ਕਿ ਦੇਨੋਵਾਲ ਵਿਚ ਬੀਤੇ ਦਿਨੀਂ ਨਸ਼ੇ ਦੇ ਟੀਕੇ (Drug injections)ਨਾਲ ਵਿਅਕਤੀ ਦੀ ਮੌਤ ਹੋ ਗਈ ਸੀ।

Against Drug:ਨਸ਼ੇ ਤਸਕਰਾ ਖਿਲਾਫ਼ ਪੁਲਿਸ ਪ੍ਰਸ਼ਾਸਨ ਸਖ਼ਤ
Against Drug:ਨਸ਼ੇ ਤਸਕਰਾ ਖਿਲਾਫ਼ ਪੁਲਿਸ ਪ੍ਰਸ਼ਾਸਨ ਸਖ਼ਤ

By

Published : Jun 8, 2021, 5:00 PM IST

ਹੁਸ਼ਿਆਰਪੁਰ:ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖੁਰਦ ਵਿਚ ਨਸ਼ੇ ਤਸਕਰਾਂ (Drug smugglers)ਦੀ ਭਾਲ ਨੂੰ ਲੈ ਕੇ ਪੁਲਿਸ ਨੇ ਛਾਪੇਮਾਰੀ ਕੀਤੀ ਹੈ।ਦੱਸਦੇਈਏ ਕਿ ਦੇਨੋਵਾਲ ਵਿਚ ਬੀਤੇ ਦਿਨੀਂ ਨਸ਼ੇ ਦੇ ਟੀਕੇ (Drug injections) ਨਾਲ ਵਿਅਕਤੀ ਦੀ ਮੌਤ ਹੋ ਗਈ ਸੀ।ਜਿਸ ਤੋਂ ਬਾਅਦ ਪੁਲਿਸ ਨਸ਼ੇ ਤਸਕਰਾਂ ਨੂੰ ਲੈ ਕੇ ਚੌਕਸ ਹੋ ਗਈ।ਨਸ਼ੇ ਤਸਕਰਾਂ ਦੀ ਭਾਲ ਵਿਚ ਪੁਲਿਸ ਦੇ ਉਚ ਅਧਿਕਾਰੀਆਂ ਦੀ ਮੌਜੂਦਗੀ ਵਿਚ ਛਾਪੇਮਾਰੀ ਕੀਤੀ ਗਈ ਪਰ ਪੁਲਿਸ ਨੇ ਸ਼ੱਕ ਦੇ ਆਧਾਰ ਕੁੱਝ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ

Against Drug:ਨਸ਼ੇ ਤਸਕਰਾ ਖਿਲਾਫ਼ ਪੁਲਿਸ ਪ੍ਰਸ਼ਾਸਨ ਸਖ਼ਤ

ਇਸ ਬਾਰੇ ਪੁਲਿਸ (Police)ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਹੈ ਕਿ ਪੰਜਾਬ ਭਰ ਵਿਚ ਨਸ਼ੇ ਨੂੰ ਖਤਮ ਕਰਨ ਲਈ ਮੁਹਿੰਮ ਵੱਢੀ ਹੋਈ ਹੈ ਜਿਸ ਨੂੰ ਲੈ ਕੇ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖੁਰਦ ਵਿਚ ਛਾਪੇਮਾਰੀ ਕੀਤੀ ਗਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸ਼ੱਕ ਦੇ ਆਧਾਰ 'ਤੇ ਕੁੱਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹੁਣ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਪੁਲਿਸ ਅਧਿਕਾਰੀ ਦਾ ਕਹਿਣ ਹਾਂ ਕਿ ਕੁੱਝ ਸਮਾਂ ਪਹਿਲਾਂ ਨਸ਼ੇ ਦੇ ਕਾਰੋਬਾਰ ਬਾਰੇ ਸ਼ਿਕਾਇਤ ਮਿਲੀ ਸੀ ਅਤੇ ਹੁਣ ਗੁਪਤ ਸੂਚਨਾ ਦੇ ਆਧਾਰਿਤ ਉਤੇ ਪਿੰਡ ਵਿਚ ਛਾਪੇਮਾਰੀ ਕੀਤੀ ਗਈ ਸੀ ਪਰ ਕੁੱਝ ਪ੍ਰਾਪਤ ਨਹੀਂ ਹੋਇਆ ਪਰ ਸ਼ੱਕ ਦੇ ਆਧਾਰ ਉਤੇ ਕੁੱਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਲਈ ਨਸ਼ਾ ਤਸਕਰਾਂ ਉਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜੋ:ਪੰਜਾਬੀ ਗਾਇਕ ਜੈਜ਼ੀ ਬੀ ਦਾ Twitter Account Block

ABOUT THE AUTHOR

...view details