ਹੁਸ਼ਿਆਰਪੁਰ: ਹਲਕਾ ਮੁਕੇਰੀਆਂ 'ਚ ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਪਹੁੰਚੇ। ਜਿੱਥੇ ਉਨ੍ਹਾਂ ਵਲੋਂ ਹਲਕੇ ਦੇ ਪਿੰਡ ਟਾਂਡਾ ਰਾਮ ਸਹਾਏ (Village Tanda Ram Sahai) 'ਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਏ ਜਾ ਰਹੇ ਟੂਰਨਾਮੈਂਟ ਦਾ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਕਿਸਾਨ ਆਗੂ ਲੱਖੋਵਾਲ (Farmer leader Lakhowal) ਅਤੇ ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਆਈਟੀ ਸੈਲ ਦੇ ਇੰਚਾਰਜ ਬਲਜੀਤ ਸਿੰਘ ਵੀ ਹਾਜ਼ਰ ਸਨ। ਟੂਰਨਾਮੈਂਟ 'ਚ ਪਹੁੰਚਣ 'ਤੇ ਰਾਕੇਸ਼ ਟਿਕੈਤ ਦਾ ਪ੍ਰਬੰਧਕ ਕਮੇਟੀ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ :ਅਧਿਆਪਕਾਂ ਨਾਲ ਮੁਲਾਕਾਤ ਦੌਰਾਨ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤੱਕ ਕਿਸਾਨ ਵਾਪਿਸ ਆਪਣੇ ਘਰਾਂ ਨੂੰ ਨਹੀਂ ਆਉਣਗੇ।