ਹੁਸ਼ਿਆਰਪੁਰ: ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ 'ਤੇ ਸਿਆਸਤ ਗਰਮਾਈ ਹੋਈ ਹੈ। 23 ਫਰਵਰੀ ਨੂੰ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੀਫ ਇੰਜਨੀਅਰ ਜੋ ਕਿ ਪੰਜਾਬ ਦਾ ਹੁੰਦਾ ਹੈ ਦੇ ਅਹੁਦੇ ਨੂੰ ਸਮਾਪਤ ਕਰ ਦਿੱਤਾ ਹੈ। ਜਿਸ ਕਾਰਨ ਪੰਜਾਬ ਦੀ ਸਿਆਸਤ ਬੁਰੀ ਤਰ੍ਹਾਂ ਗਰਮਾ ਗਈ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਸਿਆਸੀ ਪਾਰਟੀਆਂ ਦੇ ਨਿਸ਼ਾਨੇ ਤੇ ਆ ਗਈ ਹੈ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਜੋ ਕਿ ਪੰਜਾਬ ਵਿੱਚ ਬਿਜਲੀ ਦੀ ਪੂਰਤੀ ਦਾ ਸਭ ਤੋਂ ਵੱਡਾ ਸਰੋਤ ਅਤੇ ਸਿੰਚਾਈ ਵਿਚ ਅਹਿਮ ਯੋਗਦਾਨ ਅਦਾ ਕਰਦਾ ਹੈ। ਬੀਬੀਐਮਬੀ 'ਚ 60 ਪ੍ਰਤੀਸ਼ਤ ਇਕੱਲੀ ਪੰਜਾਬ ਦੀ ਹਿੱਸੇਦਾਰੀ ਹੈ।
ਜਦੋਂ ਕਿ ਚਾਲੀ ਪ੍ਰਤੀਸ਼ਤ ਹਰਿਆਣਾ ਅਤੇ ਹਿਮਾਚਲ ਦੀ ਹਿੱਸੇਦਾਰੀ ਇਸ ਮੈਨੇਜਮੈਂਟ ਬੋਰਡ ਵਿੱਚ ਹੁੰਦੀ ਹੈ। ਪਰ 23 ਫਰਵਰੀ ਨੂੰ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੀਫ ਇੰਜਨੀਅਰ ਜੋ ਕਿ ਪੰਜਾਬ ਦਾ ਹੁੰਦਾ ਹੈ ਦੇ ਅਹੁਦੇ ਨੂੰ ਸਮਾਪਤ ਕਰ ਦਿੱਤਾ ਹੈ।
ਜਿਸ ਕਾਰਨ ਪੰਜਾਬ ਦੀ ਸਿਆਸਤ ਬੁਰੀ ਤਰ੍ਹਾਂ ਗਰਮਾ ਗਈ ਹੈ। ਕੇਂਦਰ ਦੀ ਭਾਜਪਾ ਸਰਕਾਰ ਸਿਆਸੀ ਪਾਰਟੀਆਂ ਦੇ ਨਿਸ਼ਾਨੇ ਤੇ ਆ ਗਈ ਹੈ। ਕੇਂਦਰ ਦੀ ਇਸ ਕਾਰਵਾਈ ਨੂੰ ਸੂਬਿਆਂ ਦੇ ਅਧਿਕਾਰਾਂ ਵਿੱਚ ਸਿੱਧਾ ਦਖ਼ਲ ਮੰਨਿਆ ਜਾ ਰਿਹਾ ਹੈ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) 'ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ|