ਪੰਜਾਬ

punjab

ETV Bharat / state

ਹੁਸ਼ਿਆਰਪੁਰ: ਪਿੰਡ ਮੋਰਾਂਵਾਲੀ ’ਚ ਕੋਰੋਨਾ ਦੇ ਦੂਜੇ ਮਰੀਜ਼ ਦੀ ਹੋਈ ਪੁਸ਼ਟੀ - punjab coronavirus case latest news

ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ’ਚ ਦੂਸਰੇ ਕੋਰੋਨਾ ਵਾਇਰਸ ਦੇ ਮਰੀਜ਼ ਦੀ ਅੱਜ ਪੁਸ਼ਟੀ ਹੋਈ ਹੈ। ਇਥੇ ਜ਼ਿਕਰਯੋਗ ਹੈ ਕਿ ਇਸ ਦੇ ਪਿਤਾ ਦਾ ਪਿਛਲੇ ਦਿਨੀਂ ਕੋਰੋਨਾ ਵਾਇਰਸ ਦਾ ਟੈੱਸਟ ਪਾਜ਼ੀਟਿਵ ਆਇਆ ਸੀ।

ਪਿੰਡ ਮੋਰਾਂਵਾਲੀ ’ਚ ਕੋਰੋਨਾ ਵਾਇਰਸ
ਪਿੰਡ ਮੋਰਾਂਵਾਲੀ ’ਚ ਕੋਰੋਨਾ ਵਾਇਰਸ

By

Published : Mar 25, 2020, 5:12 PM IST

ਹੁਸ਼ਿਆਰਪੁਰ: ਪਿੰਡ ਮੋਰਾਂਵਾਲੀ ’ਚ ਦੂਸਰੇ ਕੋਰੋਨਾ ਵਾਇਰਸ ਦੇ ਮਰੀਜ਼ ਦੀ ਅੱਜ ਪੁਸ਼ਟੀ ਹੋਈ ਹੈ। ਇਥੇ ਜ਼ਿਕਰਯੋਗ ਹੈ ਕਿ ਇਸ ਦੇ ਪਿਤਾ ਦਾ ਪਿਛਲੇ ਦਿਨੀਂ ਕੋਰੋਨਾ ਵਾਇਰਸ ਦਾ ਟੈੱਸਟ ਪਾਜ਼ੀਟਿਵ ਆਇਆ ਸੀ।

ਵੇਖੋ ਵੀਡੀਓ

ਪਿੰਡ ਪਠਲਾਵਾ ਦੇ ਰਹਿਣ ਵਾਲੇ ਬਲਦੇਵ ਸਿੰਘ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਹਲਕਾ ਗੜ੍ਹਸ਼ੰਕਰ ਦੇ ਅਧੀਨ ਆਉਂਦੇ ਪਿੰਡ ਮੋਰਾਂਵਾਲੀ ਦੇ ਰਹਿਣ ਵਾਲੇ ਉਸ ਦੇ ਨਜ਼ਦੀਕੀ ਹਰਭਜਨ ਸਿੰਘ ਨੂੰ ਕੋਰੋਨਾ ਵਾਇਰਸ ਕਾਰਨ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਭਰਤੀ ਕਰਵਾਇਆ ਗਿਆ ਸੀ ਤੇ ਹਰਭਜਨ ਸਿੰਘ ਦੀ ਰਿਪੋਰਟ ਪਾਜ਼ੀਟਿਵ ਆਈ ਸੀ ਤੇ ਹੁਣ ਹਰਭਜਨ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਦੀ ਵੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਦੀ ਪੁਸ਼ਟੀ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਜਸਵੀਰ ਸਿੰਘ ਵੱਲੋਂ ਕੀਤੀ ਗਈ ਹੈ।

ਇਹ ਵੀ ਪੜੋ: ਕੋਵਿਡ-19 ਸਬੰਧੀ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਿਦਾਇਤਾਂ

ਗੁਰਪ੍ਰੀਤ ਸਿੰਘ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ’ਚ ਆਈਸੋਲੇਸ਼ਨ ਵਾਰਡ ’ਚ ਰੱਖਿਆ ਗਿਆ ਹੈ। ਸਿਹਤ ਵਿਭਾਗ ਵੱਲੋਂ ਪਿੰਡ ਮੋਰਾਂਵਾਲੀ ਅਤੇ ਨਜ਼ਦੀਕੀ ਪਿੰਡਾਂ ’ਚ ਘਰ-ਘਰ ਜਾ ਕੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

ABOUT THE AUTHOR

...view details