ਹੁਸ਼ਿਆਰਪੁਰ : ਪੰਜਾਬ ਸਰਕਾਰ ਕੋਵਿਡ-19 ਤੋਂ ਬਚਾਅ ਦੇ ਲਈ ਹਰ ਉਪਰਾਲਾ ਕਰ ਰਹੀ ਹੈ। ਪੰਜਾਬ ਕੈਬਿਨੇਟ ਦੀ ਸਮਾਜਕਿ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਹੁਸ਼ਿਆਰਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਦੇ ਲਈ ਲਾਏ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਹੂਲਤਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਅਰੁਣਾ ਚੌਧਰੀ ਨੇ ਮੀਟਿੰਗ ਦੌਰਾਨ ਕਿਹਾ ਕਿਹਾ ਕਿ ਲੋੜਵੰਦਾਂ ਤੱਕ ਫੂਡ ਪੈਕੇਟ ਪਹੁੰਚਾਉਣੇ ਯਕੀਨੀ ਬਣਾਏ ਜਾਣ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਝੁੱਗੀ-ਝੋਪੜੀ ਵਾਲੇ ਇਲਾਕਿਆਂ ਤੋਂ ਇਲਾਵਾ ਜਿਥੇ ਵੀ ਲੋੜਵੰਦ ਵਿਅਕਤੀ ਹਨ, ਦੀ ਸ਼ਨਾਖ਼ਤ ਕਰਕੇ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾਣ। ਇਸ ਤੋਂ ਇਲਾਵਾ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੈਨੇਟਾਈਜ਼ਰ ਸਪਰੇਅ ਕਰਨੀ ਯਕੀਨੀ ਬਣਾਈ ਜਾਵੇ।