ਪੰਜਾਬ

punjab

ETV Bharat / state

ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦਾ ਅਹਿਮ ਉਪਰਾਲਾ

ਹੁਸ਼ਿਆਰਪੁਰ ਵਿੱਚ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਲਈ ਐਥਲੈਟਿਕਸ ਮੀਟ (Athletic meet) ਕਰਵਾਈ ਗਈ। ਸਪੋਰਟਸ ਕਲੱਬ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਦੇ ਸਦਕਾ ਇਹ ਉਪਰਾਲਾ ਕੀਤਾ ਗਿਆ ਹੈ।

ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦਾ ਅਹਿਮ ਉਪਰਾਲਾ
ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦਾ ਅਹਿਮ ਉਪਰਾਲਾ

By

Published : Nov 21, 2021, 11:26 AM IST

ਹੁਸ਼ਿਆਰਪੁਰ:ਸਪੋਰਟਸ ਕਲੱਬ (Sports Club) ਭੀਖੋਵਾਲ ਵੱਲੋਂ ਸਮੇਂ-ਸਮੇਂ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪਿੰਡ ਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਦੇ ਨਾਲ ਖੇਡਾਂ ਅਤੇ ਅਥਲੈਟਿਕਸ ਮੀਟ (Athletic meet) ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸੇ ਲੜੀ ਤਹਿਤ ਇਕ ਵਾਰੀ ਫੇਰ ਸਪੋਰਟਸ ਕਲੱਬ ਭੀਖੋਵਾਲ ਵੱਲੋਂ ਵੱਖ-ਵੱਖ ਵਰਗਾਂ ਨਾਲ ਸਬੰਧਿਤ ਅਥਲੈਟਿਕਸ ਮੀਟ (Athletic meet) ਕਰਵਾਈ ਗਈ। ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਹਾਕੀ ਓਲੰਪੀਅਨ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਸਰੋਜ ਬਾਲਾ ਨੇ ਸ਼ਿਰਕਤ ਕੀਤੀ ਅਤੇ ਰਸਮੀ ਤੌਰ ਤੇ ਅਥਲੈਟਿਕਸ ਮੀਟ (Athletic meet) ਨੂੰ ਸ਼ੁਰੂ ਕਰਵਾਇਆ।

ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦਾ ਅਹਿਮ ਉਪਰਾਲਾ

ਇਸ ਮੌਕੇ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਅਤੇ ਟ੍ਰੇਨਿੰਗ ਦੇਣ ਵਾਲੇ ਕੋਚ (Coach) ਹਰਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਫਖ਼ਰ ਹੈ ਕਿ ਉਨ੍ਹਾਂ ਨੂੰ ਬੱਚਿਆਂ ਲਈ ਟ੍ਰੇਨਿੰਗ ਪ੍ਰਦਾਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਪਿੰਡ ਭੀਖੋਵਾਲ ਵਿੱਚ ਪਹਿਲਾਂ ਵੀ ਅਜਿਹੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਮੀਨੀ ਪੱਧਰ ’ਤੇ ਉਚੇਚੇ ਕਾਰਜ ਆਰੰਭੇ ਗਏ ਹਨ।

ਉਨ੍ਹਾਂ ਹੋਰ ਦੱਸਿਆ ਕਿ ਇਸ ਪਿੰਡ ਵਿੱਚੋਂ ਬੱਚੇ ਖੇਡਾਂ ਵਿੱਚ ਜਿੱਥੇ ਵੱਡੀਆਂ ਮੱਲਾਂ ਮਾਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਰਹੇ ਹਨ ਉੱਥੇ ਹੀ ਭਵਿੱਖ ਵਿੱਚ ਸੂਬੇ ਅਤੇ ਦੇਸ਼ ਦਾ ਨਾਮ ਭਾਰਤੀ ਫੌਜ, ਜਲ ਸੈਨਾ, ਹਵਾਈ ਸੈਨਾ ਅਤੇ ਵਿਸ਼ਵ ਪੱਧਰ ਦੀਆਂ ਖੇਡਾਂ ਵਿੱਚ ਹਿੱਸਾ ਲੈ ਕੇ ਦੇਸ਼ ਦਾ ਨਾਮ ਉੱਚਾ ਕਰਨਗੇ।

ਇਹ ਵੀ ਪੜ੍ਹੋ:Gehlot Cabinet Reshuffle: ਪਾਇਲਟ ਕੈਂਪ ਤੋਂ 5 ਅਤੇ ਗਹਿਲੋਤ ਖੇਮੇ ਤੋਂ 10 'ਤੇ ਬਣ ਗਈ ਗੱਲ

ABOUT THE AUTHOR

...view details