ਪੰਜਾਬ

punjab

ETV Bharat / state

ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉੱਤੇ ਲੱਗੀ ਰੋਕ - ਕੰਬਾਇਨਾਂ ਨਾਲ ਝੋਨਾ ਕੱਟਣ ਉੱਤੇ ਲੱਗੀ ਰੋਕ

ਹੁਸ਼ਿਆਰਪੁਰ ਵਿੱਚ ਝੋਨੇ ਦੀ ਨਾੜ ਅਤੇ ਪਰਾਲੀ ਨੂੰ ਅੱਗ ਲਗਾਉਣ ਉੱਤੇ ਹੁਣ ਪਾਬੰਦੀ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਨੇ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਝੋਨਾਂ ਕੱਟਣ ਉੱਤੇ  ਪਾਬੰਦੀ ਲਗਾ ਦਿੱਤੀ ਹੈ।

ਫ਼ਾਈਲ ਫ਼ੋਟੋ।

By

Published : Oct 9, 2019, 5:14 PM IST

ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾਂ ਕੱਟਣ ਉੱਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਉਨ੍ਹਾਂ ਜਾਰੀ ਹੁਕਮਾਂ ਵਿੱਚ ਜਿੱਥੇ ਬਿਨਾਂ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸਐਮਐਸ) ਲੱਗੀ ਕੰਬਾਇਨਾਂ ਨਾਲ ਝੋਨਾਂ ਕੱਟਣ ਉੱਤੇ ਪਾਬੰਦੀ ਲਗਾਈ ਹੈ, ਉੱਥੇ ਹੀ ਜ਼ਿਲ੍ਹੇ ਵਿੱਚ ਝੋਨੇ ਦੀ ਨਾੜ/ਪਰਾਲੀ ਦੀ ਰਹਿੰਦ-ਖੂੰਹਦ ਨੂੰ ਵੀ ਅੱਗ ਲਗਾਉਣ ਉੱਤੇ ਪਾਬੰਦੀ ਲਗਾਈ ਹੈ। ਇਹ ਹੁਕਮ 28 ਨਵੰਬਰ ਤੱਕ ਲਾਗੂ ਰਹਿਣਗੇ।

ਈਸ਼ਾ ਕਾਲੀਆ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਦੇ ਸਮੇਂ ਤਰੇਲ ਪੈਣ ਕਾਰਨ ਗਿੱਲੇ ਝੋਨੇ ਨੂੰ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਝੋਨੇ ਵਿੱਚ ਨਮੀ ਸਰਕਾਰ ਦੀ ਨਿਰਧਾਰਿਤ ਸਪੈਸੀਫਿਕੇਸ਼ਨ ਤੋਂ ਉੱਪਰ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਝੋਨੇ ਨੂੰ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ ਜਿਸ ਨਾਲ ਕਿਸਾਨਾਂ ਨੂੰ ਝੋਨਾਂ ਵੇਚਣ ਵਿੱਚ ਬਿਨ੍ਹਾਂ ਵਜ੍ਹਾ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਨਾੜ/ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਬੰਧਤ ਮਾਲਕਾਂ ਵਲੋਂ ਅੱਗ ਲਗਾਉਣ ਦੀ ਪ੍ਰਥਾ ਹੋਣ ਕਰਕੇ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਨਾੜ-ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ, ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਨਾੜ/ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੇ ਮਿੱਤਰ ਕੀੜੇ ਜੋ ਕਿ ਜ਼ਮੀਨ ਲਈ ਲਾਭਦਾਇਕ ਹੁੰਦੇ ਹਨ, ਉਨ੍ਹਾਂ ਦਾ ਵੀ ਨੁਕਸਾਨ ਹੁੰਦਾ ਹੈ। ਇਸ ਨਾਲ ਆਲ਼ੇ-ਦੁਆਲੇ ਦੀ ਖੜ੍ਹੀ ਫ਼ਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਹੋ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ ਅਤੇ ਹਾਦਸੇ ਹੋਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ।

ABOUT THE AUTHOR

...view details