ਪੰਜਾਬ

punjab

ETV Bharat / state

ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜਾ 'ਤੇ ਘਰ ਘਰ ਕੀਤੀ ਜਾਵੇ ਦੀਪਮਾਲਾ - ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ

ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜੇ 'ਤੇ ਬੇਗਮਪੁਰਾ ਟਾਇਗਰ ਫੋਰਸ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਦੀਪਮਾਲਾ ਕਰਕੇ ਦਿਹਾੜਾ ਮਨਾਉਣ ਦੀ ਅਪੀਲ ਕੀਤੀ ਗਈ।

ਫ਼ੋਟੋ

By

Published : Oct 13, 2019, 6:08 AM IST

ਹੁਸ਼ਿਆਰਪੁਰ: ਬੇਗਮਪੁਰਾ ਟਾਇਗਰ ਫੋਰਸ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਬੈਠਕ ਕੀਤੀ ਗਈ। ਇਹ ਬੈਠਕ ਭਗਤ ਨਗਰ ਦੇ ਮੁੱਖ ਦਫ਼ਤਰ ਵਿਖੇ ਚੇਅਰਮੈਨ ਤਰਸੇਮ ਦੀਵਾਨਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਆਗੂਆਂ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਕੌਮ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸਾਰੀ ਰਵਿਦਾਸੀਆ ਕੌਮ ਆਪਣੇ ਘਰਾਂ ਵਿੱਚ ਦੀਪ ਮਾਲਾ ਕਰਕੇ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਮਨਾਉਣ।

ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਣ ਕਰਦਿਆਂ ਕਿਹਾ ਕੁੱਝ ਲੋਕਾਂ ਨੇ ਜੀਵਨੀ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਅਸਲ ਸਚਾਈ ਇਹ ਹੈ ਕਿ ਸ੍ਰੀ ਰਾਮ ਚੰਦਰ ਭਗਵਾਨ ਦੇ ਪਰਿਵਾਰ ਨੂੰ ਜੀਵਨ ਦਾਨ ਦੇਣ ਵਾਲੇ ਅਤੇ ਉਨ੍ਹਾਂ ਦਾ ਉਧਾਰ ਕਰਨ ਵਾਲੇ ਭਗਵਾਨ ਵਾਲਮੀਕਿ ਹੀ ਹਨ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਚੈਨਲਾਂ 'ਤੇ ਉਨ੍ਹਾਂ ਪ੍ਰਤੀ ਅਪਸ਼ਬਦ ਬੋਲ ਕੇ ਉਨ੍ਹਾਂ ਦਾ ਅਪਮਾਨ ਕਰਦੀ ਹੈ, ਜਿਸ ਦਾ ਦਲਿਤ ਕੌਮ ਵੱਲੋਂ ਇੱਕਠੇ ਹੋ ਕੇ ਮੂੰਹ ਤੋੜ ਜਵਾਬ ਦਿੱਤਾ ਗਿਆ।

ਰਾਣਾ ਕੇ.ਪੀ. ਸਿੰਘ ਵਲੋਂ ਭਗਵਾਨ ਵਾਲਮੀਕਿ ਜੈਅੰਤੀ ਦੀ ਵਧਾਈ

ਪੰਜਾਬ ਦੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵੀ ਸਮੂਹ ਪੰਜਾਬੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਇਕ ਆਦਰਸ਼ ਸਮਾਜ ਦੀ ਸਿਰਜਣਾ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਨੂੰ ਇੱਕ ਸੰਦੇਸ਼ ਦਿੰਦੀਆਂ ਕਿਹਾ ਕਿ ਮਹਾ ਕਵਿ ਤੇ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਭਾਰਤੀ ਸੱਭਿਆਚਾਰ ਦੀ ਅਹਿਮ ਮਿਸਾਲ ਹਨ।

ABOUT THE AUTHOR

...view details