ਪੰਜਾਬ

punjab

ETV Bharat / state

ਭਗਵੰਤ ਮਾਨ ਨੇ ਮੁਕੇਰੀਆਂ ਹਲਕੇ ਵਿੱਚ ਕੀਤਾ ਚੋਣ ਪ੍ਰਚਾਰ - ਪੰਜਾਬ ਜ਼ਿਮਨੀ ਚੋਣਾਂ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਸੋਮਵਾਰ ਨੂੰ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਪ੍ਰਚਾਰ ਦੌਰਾਨ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਅਤੇ ਸਾਬਕਾ ਅਕਾਲੀ ਸਰਕਾਰ ਨੂੰ ਨਿਸ਼ਾਨਾ ਬਣਾਇਆ।

ਭਗਵੰਤ ਮਾਨ

By

Published : Oct 15, 2019, 7:46 AM IST

ਹੁਸ਼ਿਆਰਪੁਰ: ਪੰਜਾਬ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਪੁਰੀ ਤਰ੍ਹਾ ਭੱਖ ਚੁੱਕੀ ਹੈ। ਸਾਰੀਆਂ ਹੀ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਪ੍ਰਚਾਰ ਜ਼ੋਰਾਂ ਸ਼ੋਰਾਂ 'ਤੇ ਕੀਤਾ ਜਾ ਰਿਹਾ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਸੋਮਵਾਰ ਨੂੰ ਮੁਕੇਰੀਆਂ ਤੋਂ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।

ਭਗਵੰਤ ਮਾਨ ਨੇ ਪ੍ਰਚਾਰ ਦੌਰਾਨ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਅਤੇ ਸਾਬਕਾ ਅਕਾਲੀ ਸਰਕਾਰ ਨੂੰ ਨਿਸ਼ਾਨਾ ਬਣਾਇਆ। ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਬਹਿਬਲ ਕਲਾਂ ਗੋਲੀਕਾਂਡ ਦਾ ਜ਼ਿੰਮੇਵਾਰ ਅਕਾਲੀ ਦਲ ਹੀ ਹੈ, ਤੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਲਗਾਉਂਦੇ ਹੋਏ ਮਾਨ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਨੂੰ 4 ਸਾਲ ਹੋ ਗਏ ਪਰ ਹਲੇ ਤੱਕ ਸਰਕਾਰ ਨੇ ਦੋਸ਼ੀਆਂ ਨੂੰ ਨਹੀ ਫੜ੍ਹਿਆ।

ਵੇਖੋ ਵੀਡੀਓ

ਇਹ ਵੀ ਪੜੋ: ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ 4 ਸਾਲ ਪੂਰੇ, ਪੀੜਤਾਂ ਦੇ ਜ਼ਖਮ ਅਜੇ ਵੀ ਅੱਲ੍ਹੇ

ਦੱਸ ਦੇਈਏ ਕਿ ਪੰਜਾਬ ਵਿੱਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਜ਼ਿਮਨੀ ਚੋਣਾਂ ਲਈ 21 ਅਕੂਤਬਰ ਨੂੰ ਵੋਟਾਂ ਪੈਣੀਆਂ ਹਨ ਤੇ ਨਤੀਜੇ 24 ਨੂੰ ਆਉਣਗੇ। ਇਹ ਜ਼ਿਮਨੀ ਚੋਣ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ 'ਚ ਹੋ ਰਹੀ ਹੈ।

ABOUT THE AUTHOR

...view details