ਗੜ੍ਹਸ਼ੰਕਰ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈਕੇ ਸਾਰੀਆਂ ਸਿਆਸੀ ਪਾਰਟੀਆਂ ਚੋਣ ਮੈਦਾਨ ਵਿੱਚ ਆ ਚੁੱਕੀਆਂ ਹਨ। ਅਤੇ ਚੋਣਾਂ ਜਿੱਤਣ ਲਈ ਹਰ ਪਾਰਟੀ ਇੱਕ ਦੂਜੇ ਦੇ ਇਲਜ਼ਾਮਾਂ ਦੇ ਫੁੱਲ ਵਰਸਾ ਰਹੀਆਂ ਹਨ। ਅਜਿਹਾ ਕੁਝ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ (Garhshankar) ਵਿੱਚ ਵੇਖਣ ਨੂੰ ਮਿਲਿਆ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਾਂਗਰਸ ‘ਤੇ ਜਮ ਕੇ ਸ਼ਬਦੀ ਹਮਲੇ ਕੀਤੇ।
ਅਕਾਲੀ ਆਗੂ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਨਾਮ ਦੀ ਕੋਈ ਚੀਜ ਨਹੀਂ ਹੈ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ‘ਤੇ ਇਲਜ਼ਾਮ ਲਗਾਏ ਹਨ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਇੱਕ ਵਾਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਪੰਜਾਬ ਦੇ ਲੋਕਾਂ ਕੋਲ ਨਹੀਂ ਗਏ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਕਾਂਗਰਸ (Congress) ਦੇ ਘਰ-ਘਰ ਨੌਕਰੀ ਵਾਲੇ ਵਾਅਦੇ ‘ਤੇ ਵੀ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਨੂੰ ਘੇਰਿਆ ਹੈ। ਅਤੇ ਪੁੱਛਿਆ ਹੈ ਕਿ ਮੁੱਖ ਮੰਤਰੀ ਕੈਪਟਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਦੋਂ ਪੂਰੇ ਕਰਨਗੇ।