ਹੁਸ਼ਿਆਰਪੁਰ:ਸੂਬੇ ਵਿੱਚ ਬਿਜਲੀ ਸੰਕਟ (power crisis) ਨੂੰ ਲੈਕੇ ਭਾਜਪਾ ਦੇ ਵੱਲੋਂ ਕੈਪਟਨ ਸਰਕਾਰ (Captain Sarkar) ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸਥਾਨਕ ਟਾਂਡਾ ਰੋਡ ‘ਤੇ ਸਥਿਤ ਬਿਜਲੀ ਘਰ ਦੇ ਬਾਹਰ ਭਾਰਤੀ ਜਨਤਾ ਪਾਰਟੀ ਵਲੋਂ ਬਿਜਲੀ ਦੇ ਲੱਗ ਰਹੇ ਕੱਟਾਂ ਦੇ ਵਿਰੋਧ ਚ ਕੈਪਟਨ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਦੇ ਇਸ ਪ੍ਰਦਰਸ਼ਨ ਵਿੱਚ ਬੀਜੇਪੀ ਦੇ ਸੀਨੀਅਰ ਆਗੂ ਤੀਕਸ਼ਣ ਸੂਦ ਵੀ ਮੌਜੂਦ ਰਹੇ।
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਤੀਕਸ਼ਣ ਸੂਦ ਸਮੇਤ ਹੋਰਨਾਂ ਆਗੂਆਂ ਅਤੇ ਵਰਕਰਾਂ ਨੇ ਭਾਗ ਲੈ ਕੇ ਕੈਪਟਨ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੱਲਬਾਤ ਦੌਰਾਨ ਤੀਕਸ਼ਣ ਸੂਦ ਨੇ ਕਿਹਾ ਕਿ ਵੈਸੇ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਅੱਜ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ ਪਰੰਤੂ ਅੱਤ ਦੀ ਗਰਮੀ ਦੌਰਾਨ ਪੰਜਾਬ ‘ਚ ਲੱਗ ਰਹੇ ਬਿਜਲੀ ਦੇ ਲੰਮੇ ਲੰਮੇ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ ਜਿਸ ਕਾਰਨ ਪੰਜਾਬ ਦਾ ਹਰ ਇਕ ਵਰਗ ਕਾਂਗਰਸ ਤੋਂ ਬੇਹੱਦ ਦੁਖੀ ਹੋ ਚੁੱਕਾ ਹੈ।