ਹੁਸ਼ਿਆਰਪੁਰ: ਜ਼ਿਲ੍ਹੇ ਦੇ ਹੋਟਲ ਬਾਬੂ ਵਿੱਚ ਖੌਫਨਾਕ ਘਟਨਾ ਵਾਪਰੀ ਹੈ। ਹੋਟਲ ਵਿੱਚ ਠਹਿਰੇ ਨੌਜਵਾਨ ਲੜਕਾ ਲੜਕੀ ਵੱਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ (Boy and girl swallowed poison) ਕੀਤੀ ਗਈ ਹੈ। ਇਸ ਘਟਨਾ ਵਿੱਚ ਲੜਕੀ ਦੀ ਮੌਤ ਹੋ ਚੁੱਕੀ ਹੈ ਜਦਕਿ ਲੜਕੇ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਆਲੇ ਦੁਆਲੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਜਦਕਿ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਇਸ ਮੌਕੇ ਥਾਣਾ ਸਦਰ ਦੇ ਐਸ ਐਚ ਓ ਬਵਜੀਤ ਸਿੰਘ ਨੇ ਦੱਸਿਆ ਹੈ ਕਿ ਹੋਲਟ ਬਾਬੂ ਵਿੱਚ ਲੜਕਾ ਹਰਪ੍ਰੀਤ (21) ਵਾਸੀ ਪਿੰਡ ਸੁੰਨੂ ਥਾਣਾ ਗੜ੍ਹਸ਼ੰਕਰ ਅਤੇ ਲੜਕੀ ਸੋਨੀਆ ਜੋ ਕਿ ਹੁਸ਼ਿਆਰਪੁਰ ਦੇ ਨਜਦੀਕ ਪਿੰਡ ਮੁੜਲੀ ਬ੍ਰਹਮਣਾ ਦੀ ਦੱਸੀ ਜਾ ਰਹੀ ਜਿਸਦੀ ਉਮਰ 18 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ ਜਿਸਦੀ ਕਿ ਮੌਤ ਹੋ ਚੁੱਕੀ ਹੈ।