ਹੁਸ਼ਿਆਰਪੁਰ: ਛੋਟੀ ਲੜਕੀਆਂ ਦੇ ਨਾਲ ਛੇੜਛਾੜ ਅਤੇ ਜ਼ਬਰ ਜਨਾਹ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਇਸੇ ਤਰ੍ਹਾਂ ਦਾ ਮਾਮਲਾ ਹੁਸ਼ਿਆਰਪੁਰ ਦੇ ਇੱਕ ਪਿੰਡ ਤੋਂ ਸਾਹਮਣੇ ਆਇਆ ਹੈ ਜਿੱਥੇ 7 ਸਾਲਾ ਲੜਕੀ ਨਾਲ ਇੱਕ ਨੌਜਵਾਨ ਵੱਲੋਂ ਬਲਾਤਕਾਰ ਦੀ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਮਾਮਲੇ ਸਬੰਧੀ ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਅਤੇ ਉਸਦੀ ਪਤਨੀ ਖੇਤਾਂ ’ਚ ਝੋਨਾ ਲਗਾਉਣ ਲਈ ਗਏ ਹੋਏ ਸੀ ਤਾਂ ਉਨ੍ਹਾਂ ਦੇ ਘਰ ਇੱਕ ਨੌਜਵਾਨ ਆਇਆ ਅਤੇ ਉਸਦੀ ਕੁੜੀ ਨੂੰ ਕੁੱਟਮਾਰ ਕਰਕੇ ਆਪਣੇ ਨਾਲ ਲੈ ਗਿਆ ਅਤੇ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਹੈ।