ਪੰਜਾਬ

punjab

ETV Bharat / state

ਹੁਸ਼ਿਆਰਪੁਰ 'ਚ ਬਸਪਾ ਨੇ ਕੀਤਾ CAA ਵਿਰੁੱਧ ਪ੍ਰਦਰਸ਼ਨ - shaheen bagh protest

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਮੌਕੀ ਜਨਸੰਖਿਆ ਜਰਿਸਟਰ ਨੂੰ ਲਾਗੂ ਕਰਨ ਦੀ ਤਜਵੀਜ਼ ਦੇ ਵਿਰੋਧ ਵਿੱਚ ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਹੁਸ਼ਿਆਰਪੁਰ ਰੋਸ ਮਾਰਚ ਕਰਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਸੌਂਪਿਆ ਗਿਆ।

bsp-in-hoshiarpur-protests-against-caa
ਫੋਟੋ

By

Published : Feb 20, 2020, 7:06 PM IST

ਹੁਸ਼ਿਆਰਪੁਰ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਮੌਕੀ ਜਨਸੰਖਿਆ ਰਜਿਸਟਰ ਨੂੰ ਲਾਗੂ ਕਰਨ ਦੀ ਤਜਵੀਜ਼ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਹੁਸ਼ਿਆਰਪੁਰ ਰੋਸ ਮਾਰਚ ਕੱਢਿਆ ਗਿਆ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ।

ਹੁਸ਼ਿਆਰਪੁਰ 'ਚ ਬਸਪਾ ਨੇ ਕੀਤਾ CAA ਵਿਰੁੱਧ ਪ੍ਰਦਰਸ਼ਨ

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਬਸਪਾ ਪੰਜਾਬ ਦੇ ਜਰਨਲ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ ਨੇ ਦੱਸਿਆ ਕਿ ਬਸਪਾ ਵੱਲੋਂ ਨਾਗਰਿਕਤਾ ਸੋਧ ਕਨੂੰਨ ਨੂੰ ਦੇਸ਼ ਵਿੱਚ ਲਾਗੂ ਕੀਤੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਬਿਲਕੁਲ ਹੀ ਉਲਟ ਹੈ। ਇਸੇ ਨਾਲ ਹੀ ਐੱਨ.ਆਰ.ਸੀ. ਅਤੇ ਐੱਨ.ਪੀ.ਆਰ ਜੋ ਕਿ ਧਾਰਮਿਕ ਘੱਟ ਗਿਣਤੀਆਂ ਅਤੇ ਪਿਛੜੇ ਹੋਏ ਲੋਕਾਂ ਦੇ ਵਿਰੁੱਧ ਹੈ।

ਹੁਸ਼ਿਆਰਪੁਰ 'ਚ ਬਸਪਾ ਨੇ ਕੀਤਾ CAA ਵਿਰੁੱਧ ਪ੍ਰਦਰਸ਼ਨ

ਇਹ ਵੀ ਪੜ੍ਹੋ : ਪਟਿਆਲਾ ਵਿੱਚ ਦੋ ਹਾਕੀ ਖਿਡਾਰੀਆਂ ਦਾ ਗੋਲੀ ਮਾਰ ਕੇ ਕਤਲ

ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਨੂੰ ਲੈ ਕੇ ਵੀ ਕੈਪਟਨ ਸਰਕਾਰ ਉੱਤੇ ਹਮਲਾ ਬੋਲਦੇ ਹੋਏ ਆਖਿਆ ਕਿ ਪੰਜਾਬ ਸਰਕਾਰ ਹਰ ਮੁਹਾਜ ਉੱਤੇ ਫੇਲ ਹੋ ਚੁੱਕੀ ਹੈ। ਪੰਜਾਬ ਬਸਪਾ ਦੇ ਆਗੂਆਂ ਦੀ ਸੁਰੱਖਿਆ ਵਾਪਿਸ ਲਏ ਜਾਣ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਬਸਪਾ ਦੇ ਸਾਰੇ ਆਗੂਆਂ ਦੀ ਸੁਰੱਖਿਆ ਜਲਦ ਬਹਾਲ ਨਾ ਕੀਤੀ ਗਈ ਤਾਂ ਮੁੱਖ ਮੰਤਰੀ ਦਾ ਹਰ ਜ਼ਿਲ੍ਹੇ ਵਿੱਚ ਘਿਰਾਓ ਕੀਤਾ ਜਾਵੇਗਾ।

ABOUT THE AUTHOR

...view details