ਪੰਜਾਬ

punjab

ETV Bharat / state

ਧਰਮਸੋਤ ਨੇ ਨੰਗਲ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਹੁਸ਼ਿਆਰਪੁਰ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਧਰਮਸੋਤ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਦੇ ਨੰਗਲ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਫ਼ੋਟੋ
ਫ਼ੋਟੋ

By

Published : Jan 1, 2020, 10:08 AM IST

ਹੁਸ਼ਿਆਰਪੁਰ: ਸ਼ਹਿਰ ਵਿੱਚ ਸੂਬਾ ਪੱਧਰੀ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਵਿੱਚ ਇਨਾਮ ਵੰਡ ਸਮਾਰੋਹ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਿਰਕਤ ਕੀਤੀ। ਇਸ ਦੌਰਾਨ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਧਰਮਸੋਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਇਕ ਉਸਾਰੂ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਹਰੇਕ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ਾ ਮੁਆਫੀ ਤੋਂ ਇਲਾਵਾ ਗਰੀਬ ਵਰਗ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਵੀ ਮੁਆਫ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮ ਤਹਿਤ ਦਿੱਤੀ ਜਾਂਦੀ ਪੈਨਸ਼ਨ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਿਥੇ ਹੋਰ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਉਥੇ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਜਾਵੇਗਾ।

ਫ਼ੋਟੋ

ਧਰਮਸੋਤ ਨੇ ਪਿੰਡ ਨੰਗਲ ਦੇ ਖਿਡਾਰੀਆਂ ਦੀ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਪਿੰਡ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਲਈ ਤੰਦਰੁਸਤ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਖੇਡਾਂ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਸੂਬਾ ਸਰਕਾਰ ਵਲੋਂ ਨੌਜਵਾਨੀ ਨੂੰ ਸਿਹਤਮੰਦ ਰੱਖਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।

ਫ਼ੋਟੋ

ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਜਿਥੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ, ਉਥੇ ਪਿੰਡ ਲਈ 3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਵਿੱਢੇ ਗਏ ਹਨ। ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ, ਤਾਂ ਜੋ ਵਿਕਾਸ ਪੱਖੋਂ ਚੱਬੇਵਾਲ ਹਲਕੇ ਦੀ ਨੁਹਾਰ ਬਦਲੀ ਜਾ ਸਕੇ।

ਫ਼ੋਟੋ

ਸਮਾਰੋਹ ਦੌਰਾਨ ਕੈਬਨਿਟ ਮੰਤਰੀ ਵਲੋਂ ਜੇਤੂ ਟੀਮ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ABOUT THE AUTHOR

...view details