ਹੁਸ਼ਿਆਰਪੁਰ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਚੰਡੀਗੜ੍ਹ ਬਾਈਪਾਸ ਦੇ ਬੱਸ ਅੱਡੇ 'ਤੇ ਬਣੇ ਸ਼ੈਲਟਰ ਦਾ ਉਦਘਾਟਨ ਕਰਨ ਲਈ ਹੁਸ਼ਿਆਰਪੁਰ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਸੂਬੇ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਦੇਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਛੱਡੀ ਜਾ ਰਹੀ ਜਿਸ ਨਾਲ ਲੋਕਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਕਰਨਾ ਪਵੇ। ਇਸੇ ਕੜੀ ਵਿੱਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਬੱਸ ਕਿਊ ਸ਼ੈਲਟਰ ਆਮ ਜਨਤਾ ਲਈ ਬਣਾਏ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਧੁੱਪ ਜਾਂ ਮੀਂਹ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।