ਹੁਸ਼ਿਆਰਪੁਰ: ਜ਼ਿਲ੍ਹੇ ’ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ ਸਰਕਾਰੀ ਕੰਨਿਆ ਹਾਈ ਸਕੂਲ ਨਈ ਅਬਾਦੀ ਵੱਲੋਂ ਡੇਰਾ ਬਾਬਾ ਚਰਨਸ਼ਾਹ ਬਹਾਦੁਰਪੁਰ ਦੇ ਬਾਹਰ ਲੋਕਾਂ ਨੂੰ ਸਰਕਾਰੀ ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਰਾਕੇਸ਼ ਕੁਮਾਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਹ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਇਸ ਗੱਲ ਤੋਂ ਜਾਣੂ ਕਰਵਾਉਣਾ ਹੈ ਕਿ ਸਰਕਾਰੀ ਸਕੂਲਾਂ ’ਚ ਵੀ ਸਰਕਾਰ ਵੱਲੋਂ ਉਹ ਸਾਰੀਆਂ ਸਹੂਲਤਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜੋ ਇੱਕ ਵਧੀਆ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲਦੀਆਂ ਹਨ। ਇਸ ਸਬੰਧ ਚ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰੀ ਸਕੂਲਾਂ ’ਚ ਉੱਚ ਸਿੱਖਿਆ ਹਾਸਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਅੱਜ ਦੇ ਸਮੇਂ ’ਚ ਬਹੁਤ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਉੱਚ ਮੁਕਾਮ ਹਾਸਲ ਕਰ ਚੁੱਕੇ ਹਨ।