ਹੁਸ਼ਿਆਰਪੁਰ: ਪਿੰਡ ਟਾਂਡਾ ਦੇ ਜਲਾਲਪੁਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਸੀ। ਪਿੰਡ ਵਿੱਚ ਬੁੱਧਵਾਰ ਦੇਰ ਸ਼ਾਮ ਉਸ ਵੇਲੇ ਹਫੜਾ-ਦਫ਼ੜੀ ਮੱਚ ਗਈ ਜਦੋਂ 6 ਸਾਲ ਦੀ ਮਾਸੂਮ ਬੱਚੀ ਨੂੰ ਜਿੰਦਾ ਸਾੜ ਦੇਣ ਦੀ ਖ਼ਬਰ ਸਾਹਮਣੇ ਆਈ। ਟਾਂਡਾ ਪੁਲਿਸ ਨੇ ਇਸ ਮਾਮਲੇ 'ਚ 2 ਦੋਸ਼ੀਆਂ ਨੰ ਕਾਬੂ ਕੀਤਾ ਹੈ।
ਟਾਂਡਾ 'ਚ 6 ਸਾਲਾ ਮਾਸੂਮ ਦੇ ਕਤਲ 'ਤੇ ਕੈਪਟਨ ਨੇ ਕਾਰਵਾਈ ਦੇ ਦਿੱਤੇ ਹੁਕਮ
ਬੀਤੇ ਦਿਨੀ ਹੁਸ਼ਿਆਰਪੁਰ ਦੇ ਪਿੰਡ ਟਾਂਡਾ ਤੋਂ 6 ਸਾਲਾਂ ਦੀ ਮਾਸੂਮ ਬੱਚੀ ਨੂੰ ਸਾੜਨ ਦੀ ਖ਼ਬਰ ਸਾਹਮਣੇ ਆਈ ਸੀ। ਪੁਲਿਸ ਨੇ ਇਸ ਮਾਮਲੇ 'ਚ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਅਤੇ ਜਲਦ ਕਾਰਵਾਈ ਦੇ ਹੁਕਮ ਦਿੱਤੇ ਹਨ।
ਟਾਂਡਾ 'ਚ 6 ਸਾਲਾ ਮਾਸੂਮ ਦੇ ਕਤਲ ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਇਸ ਘਟਨਾ ਬਾਰੇ ਮੁੱਖ ਮੰਤਰੀ ਕੈਪਟਨ ਨੇ ਟਵੀਟ ਕਰਕੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ, "ਹੁਸ਼ਿਆਰਪੁਰ ਵਿੱਚ 6 ਸਾਲਾ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੀ ਇੱਕ ਬਹੁਤ ਹੀ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਘਟਨਾ ਹੈ। ਹਾਲਾਂਕਿ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਹੀ ਜਾਂਚ ਨੂੰ ਯਕੀਨੀ ਬਣਾਉਣ ਅਤੇ ਚਲਾਨ ਨੂੰ ਜਲਦੀ ਪੇਸ਼ ਕੀਤਾ ਜਾਵੇ। ਅਦਾਲਤ ਵੱਲੋਂ ਦੋਸ਼ੀਆਂ ਨੂੰ ਜਲਦੀ ਸੁਣਵਾਈ ਅਤੇ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਜਾਵੇ।"