ਪੰਜਾਬ

punjab

ETV Bharat / state

ਗਣਤੰਤਰ ਦਿਵਸ ਮੌਕੇ ਪੁਲਿਸ ਮੁਲਾਜ਼ਮਾਂ ਵੱਲੋਂ ਚੈਕਿੰਗ ਮੁਹਿੰਮ ਸ਼ੁਰੂ - Hoshiarpur latest news

ਹੁਸ਼ਿਆਰਪੁਰ 'ਚ ਗਣਤੰਤਰ ਦਿਵਸ ਮੌਕੇ ਪੁਲਿਸ ਮੁਲਾਜ਼ਮਾਂ ਵੱਲੋਂ ਚੈਕਿੰਗ ਮੁਹਿੰਮ ਚਲਾ ਕੇ ਸ਼ਹਿਰ 'ਚ ਸੁਰੱਖਿਆ ਦੇ ਪ੍ਰਬੰਧ ਕੀਤੇ।

ਫ਼ੋਟੋੋ
ਫ਼ੋਟੋੋ

By

Published : Jan 24, 2020, 3:13 PM IST

ਹੁਸ਼ਿਆਰਪੁਰ: ਗਣਤੰਤਰ ਦਿਵਸ ਮੌਕੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਹੁਸ਼ਿਆਰਪੁਰ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਸ਼ਹਿਰ ਤੋਂ ਬਾਹਰੋਂ ਆਉਣ ਵਾਲੇ ਯਾਤਰੀਆਂ, ਵਾਹਨਾਂ ਦੀ ਚੈਕਿੰਗ ਕਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

ਵੀਡੀਓ

ਦੱਸ ਦਈਏ ਕਿ ਹੁਸ਼ਿਆਰਪੁਰ ਦੇ ਨਾਲ ਕੰਢੀ ਦਾ ਇਲਾਕਾ ਲੱਗਦਾ ਹੈ। ਇਸ ਕਾਰਨ ਹੁਸ਼ਿਆਪੁਰ ਹਿਮਾਚਲ ਦੇ ਬੋਰਡਰ ਨਾਲ ਵੀ ਲੱਗਦਾ ਹੈ। ਇਸ ਕਾਰਨ ਹੁਸ਼ਿਆਰਪੁਰ 'ਚ ਸਭ ਤੋਂ ਵੱਧ ਹਮਲਿਆਂ ਦਾ ਖ਼ਤਰਾ ਬਣਾਇਆ ਰਹਿੰਦਾ ਹੈ। ਇਸ ਨਾਲ ਬਾਹਰੋਂ ਆਉਣ ਵਾਲੀਆੱਂ ਗੱਡੀਆਂ ਦੀ ਚੈਕਿੰਗ ਵਿਸ਼ੇਸ਼ ਤੌਰ 'ਤੇ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: 125 ਸ਼ਰਾਬ ਦੀਆਂ ਪੇਟੀਆਂ ਸਣੇ 2 ਵਿਅਕਤੀ ਕਾਬੂ

ਥਾਣਾ ਮੁਖੀ ਵਿਕਰਮ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ 'ਤੇ ਅੱਤਵਾਦੀ ਹਮਲੇ ਹੋਣ ਦਾ ਖ਼ਤਰਾ ਬਣਿਆ ਹੁੰਦਾ ਹੈ। ਇਸ ਨੂੰ ਮੁੱਖ ਰੱਖਦੇ ਹੋਏ ਸਰੁੱਖਿਆ ਦੇ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਬਸਾਂ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ।

ABOUT THE AUTHOR

...view details