ਪੰਜਾਬ

punjab

ETV Bharat / state

ਸੂਬਾ ਪੱਧਰੀ ਸਮਾਗਮ ਵਿੱਚ 'ਮੇਰਾ ਘਰ ਮੇਰੇ ਨਾਮ' ਯੋਜਨਾ ਦੀ ਸ਼ੁਰੂਆਤ - ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਚੁਰਾਸੀ ਵਿਖੇ ਵਿਧਾਇਕ ਪਵਨ ਕੁਮਾਰ ਆਦੀਆ ਅਤੇ ਵਿਧਾਇਕ ਡਾ਼ ਰਾਜ ਕੁਮਾਰ ਚੱਬੇਵਾਲ ਦੇ ਘਰ ਪਹੁੰਚੇ।

ਸੂਬਾ ਪੱਧਰੀ ਸਮਾਗਮ ਵਿੱਚ 'ਮੇਰਾ ਘਰ ਮੇਰੇ ਨਾਮ' ਯੋਜਨਾ ਦੀ ਸ਼ੁਰੂਆਤ
ਸੂਬਾ ਪੱਧਰੀ ਸਮਾਗਮ ਵਿੱਚ 'ਮੇਰਾ ਘਰ ਮੇਰੇ ਨਾਮ' ਯੋਜਨਾ ਦੀ ਸ਼ੁਰੂਆਤ

By

Published : Oct 17, 2021, 1:20 PM IST

Updated : Oct 17, 2021, 3:12 PM IST

ਹੁਸ਼ਿਆਰਪੁਰ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Punjab Chief Minister Charanjit Singh Channi) ਲਗਾਤਾਰ ਪੰਜਾਬ ਦੇ ਵਿਧਾਇਕ ਨਾਲ ਮੁਲਾਕਾਤ ਕਰ ਰਹੇ ਹਨ।

ਇਸੇ ਹੀ ਲੜੀ ਨੂੰ ਅੱਗੇ ਤੋਰਦੇ ਹੋਏ, ਉਹ ਸ਼ਾਮਚੁਰਾਸੀ(Shamchurasi) ਵਿਖੇ ਵਿਧਾਇਕ ਪਵਨ ਕੁਮਾਰ ਆਦੀਆ(Pawan Kumar Adiya) ਅਤੇ ਵਿਧਾਇਕ ਡਾ਼ ਰਾਜ ਕੁਮਾਰ ਚੱਬੇਵਾਲ(MLA Dr. Raj Kumar Chabewal) ਦੇ ਘਰ ਪਹੁੰਚੇ।

ਮੁੱਖ ਮੰਤਰੀ ਦਾ ਪਰਿਵਾਰਕ ਮੈਂਬਰਾਂ ਵੱਲੋਂ ਗੁਲਦਸਤਾ(Bouquet) ਦੇ ਕੇ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਇਕ ਸੁੰਦਰ ਸ਼ਾਮ ਅਰੋੜਾ( Sundar Sham Arora) ਦੀ ਰਿਹਾਇਸ਼ 'ਤੇ ਸਮਾਗਮ ਨੂੰ ਸੰਬੋਧਨ ਵੀ ਕੀਤਾ। ਇਸ ਤੋਂ ਇਲਾਵਾ ਉਹਨਾਂ ਕਰੋਨਾ ਕਾਲ ਵਿੱਚ ਮਾਂ ਜਾਂ ਬਾਪ ਗੁਆਉਣ ਵਾਲੇ ਬੱਚਿਆਂ ਦੀ ਸਹਾਇਤਾ ਕੀਤੀ।

ਸੂਬਾ ਪੱਧਰੀ ਸਮਾਗਮ ਵਿੱਚ 'ਮੇਰਾ ਘਰ ਮੇਰੇ ਨਾਮ' ਯੋਜਨਾ ਦੀ ਸ਼ੁਰੂਆਤ

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਵਿੱਚ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕਰਨ ਉਪਰੰਤ ਸੁਭਾ ਪੱਧਰੀ ਸਮਾਗਮ ਵਿੱਚ 'ਮੇਰਾ ਘਰ ਮੇਰੇ ਨਾਮ' ਯੋਜਨਾ ਦੀ ਸ਼ੁਰੂਆਤ ਕਰਨਗੇ।

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਘਰ ਉਹਨਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਫਤਹਿਜੰਗ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ,ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਨਾਲ ਮੌਜੂਦ ਹਨ। ਕੁੱਝ ਦੇਰ ਬਾਅਦ ਸਮਾਗਮ ਵਾਲੀ ਜਗ੍ਹਾ 'ਤੇ ਪਹੁੰਚਗੇ।

Last Updated : Oct 17, 2021, 3:12 PM IST

ABOUT THE AUTHOR

...view details