ਹੁਸ਼ਿਆਰਪੁਰ: ਸੀ.ਆਈ.ਏ. ਸਟਾਫ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਮਾਡਲ ਟਾਊਨ ਦੇ ਅਧੀਨ ਪੈਂਦੇ ਜਲੰਧਰ ਰੋਡ ਦੇ ਸਿੰਗੜੀਵਾਲਾ ਚੌਕ ਤੋਂ ਹੈਰੋਇਨ ਦਾ ਧੰਦਾ ਕਰਨ ਵਾਲੇ ਗਿਰੋਹ ਦੇ ਇੱਕ ਦੋਸ਼ੀ ਨੂੰ ਕਾਬੂ ਕੀਤੀ ਹੈ। ਪੁਲਿਸ ਨੇ ਦੋਸ਼ੀ ਕੋਲੋਂ 250 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।
1 ਕਰੋੜ 25 ਲੱਖ ਦੀ ਹੈਰੋਇਨ ਸਣੇ ਇੱਕ ਕਾਬੂ
ਸੀ.ਆਈ.ਏ. ਸਟਾਫ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਕਾਰ ਸਵਾਰ ਨੂੰ 250 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਵੱਲੋਂ ਬਰਾਮਦ ਕੀਤੀ ਗਈ 250 ਗ੍ਰਾਮ ਹੈਰੋਇਨ ਦੀ ਕੀਮਤ ਕੌਮਾਂਤਰੀ ਬਜਾਰ ਵਿੱਚ 1 ਕਰੋੜ 25 ਲੱਖ ਦੀ ਦੱਸੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ ਪੁਲਿਸ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਟੀਮ ਨੇ ਜਲੰਧਰ ਰੋਡ 'ਤੇ ਨਾਕੇਬੰਦੀ ਕਰ ਦਿੱਤੀ ਸੀ। ਇਸ ਦੌਰਾਨ ਸ਼ੱਕੀ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿੱਚੋਂ 250 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਬਲਜਿੰਦਰ ਸਿੰਘ ਉਰਫ ਬਾਬੀ ਵਜੋਂ ਕੀਤੀ ਹੈ ਜੋ ਜ਼ਿਲ੍ਹਾ ਤਰਨ ਤਾਰਨ ਦਾ ਰਹਿਣ ਵਾਲਾ ਹੈ। ਦੋਸ਼ੀ ਵੱਲੋਂ ਬਰਾਮਦ ਕੀਤੀ ਗਈ 250 ਗ੍ਰਾਮ ਹੈਰੋਇਨ ਦੀ ਕੀਮਤ ਕੌਮਾਂਤਰੀ ਬਜਾਰ ਵਿੱਚ 1 ਕਰੋੜ 25 ਲੱਖ ਦੀ ਦੱਸੀ ਜਾ ਰਹੀ ਹੈ।
ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੇ ਅਧੀਨ ਕਾਬੂ ਕੀਤੇ ਦੋਸ਼ੀ ਬਲਜਿੰਦਰ ਸਿੰਘ ਵਿਰੁੱਧ ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਅਦਾਲਤ ਵੱਲੋਂ ਪੁਲਿਸ ਨੂੰ 1 ਦਿਨ ਦੀ ਰਿਮਾਂਡ ਹਾਸਲ ਹੋਈ ਹੈ ਪਰ ਪੁਲਿਸ ਵੱਲੋਂ 3 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਜਾ ਰਹੀ ਹੈ।