ਪੰਜਾਬ

punjab

ETV Bharat / state

ਨਹੀਂ ਰਿਹਾ ਮਾਸੂਮ ਰਿਤਿਕ, ਪੋਸਟਮਾਰਟਮ ਤੋਂ ਬਾਅਦ ਕੀਤਾ ਜਾਵੇਗਾ ਸਸਕਾਰ - ਬੋਰਵੈੱਲ ਵਿੱਚ ਡਿੱਗਿਆ ਮਾਸੂਮ

ਹੀਂ ਰਿਹਾ ਮਾਸੂਮ ਰਿਤਿਕ
ਹੀਂ ਰਿਹਾ ਮਾਸੂਮ ਰਿਤਿਕ

By

Published : May 22, 2022, 8:33 PM IST

Updated : May 23, 2022, 9:36 AM IST

06:21 May 23

ਰਿਤਿਕ ਦਾ ਅੱਜ ਕੀਤਾ ਜਾਵੇਗਾ ਅੰਤਮ ਸਸਕਾਰ

ਰਿਤਿਕ ਦਾ ਅੱਜ ਕੀਤਾ ਜਾਵੇਗਾ ਅੰਤਮ ਸਸਕਾਰ

ਪੋਸਟਮਾਰਟਮ ਤੋਂ ਬਾਅਦ ਅੱਜ ਕੀਤਾ ਜਾਵੇਗਾ ਅੰਤਮ ਸਸਕਾਰ

20:21 May 22

ਜੇਲ ਮੰਤਰੀ ਨੇ ਟਵੀਟ ਕਰ ਕੇ ਕੀਤਾ ਦੁੱਖ ਦਾ ਪ੍ਰਗਟਾਵਾ

ਜੇਲ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ ਬੱਚਾ ਜ਼ਿੰਦਗੀ ਦੀ ਲੜਾਈ ਹਾਰ ਗਿਆ ਹੈ, ਵਾਹਿਗੁਰੂ ਮਿਹਰ ਕਰੇ।

20:18 May 22

ਭਗਵੰਤ ਮਾਨ ਨੇ ਕੀਤਾ ਰਿਤਿਕ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸੀਐਮ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ:ਪੰਜਾਬਦੇ ਮੁੱਖ ਭਗਵੰਤ ਮਾਨ ਨੇ ਕਿਹਾ ਕਿ ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ.. ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ ₹2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।

20:10 May 22

ਨਹੀਂ ਰਿਹਾ ਮਾਸੂਮ ਰਿਤਿਕ, ਪੋਸਟਮਾਰਟਮ ਤੋਂ ਬਾਅਦ ਕੱਲ੍ਹ ਸਵੇਰੇ ਹੋਵੇਗਾ ਅੰਤਿਮ ਸਸਕਾਰ

ਹੁਸ਼ਿਆਰਪੁਰ:ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਵਿੱਚ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਹੈ। ਸਾਢੇ ਤਿੰਨ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਇਸ ਬੱਚੇ ਨੂੰ ਬਾਹਰ ਕੱਢਿਆ ਸੀ, ਜਿਵੇਂ ਹੀ ਬੱਚੇ ਨੂੰ ਬਾਹਰ ਕੱਢਿਆ ਗਿਆ, ਉਸ ਨੂੰ ਸਿੱਧਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

Last Updated : May 23, 2022, 9:36 AM IST

ABOUT THE AUTHOR

...view details