ਹੁਸ਼ਿਆਰਪੁਰ: ਦੁਨੀਆ ਭਰ ਵਿੱਚ ਕੋਰੋਨਾ ਨੇ ਕਹਿਰ ਮਚਾਇਆ ਹੋਇਆ ਹੈ। ਭਾਰਤ ਵਿੱਚ ਵੀ ਲਗਾਤਾਰ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਹੁਸ਼ਿਆਰਪੁਰ ਦੇ ਸੀਐਮਓ ਨੇ ਆਪਣੇ ਜ਼ਿਲ੍ਹੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਅਜੇ ਤੱਕ 5 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ।
ਹੁਸ਼ਿਆਰਪੁਰ ਜ਼ਿਲ੍ਹੇ 'ਚ 127 ਕੋਰੋਨਾ ਟੈਸਟਾਂ 'ਚੋਂ 5 ਪਾਜ਼ੀਟਿਵ: ਸੀਐਮਓ ਇਸ ਦੇ ਨਾਲ ਹੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੁੱਲ 127 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਹੈ ਜਿੰਨਾਂ ਵਿੱਚੋਂ ਅਜੇ ਤੱਕ 72 ਦਾ ਟੈਸਟ ਨੈਗੇਟਿਵ ਆਇਆ ਹੈ ਅਤੇ 5 ਦਾ ਪਾਜ਼ੀਟਿਵ ਆਇਆ ਹੈ। ਬਾਕੀ ਟੈਸਟਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹੈ।
ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਸਲਾਹ ਦਿੰਦਿਆਂ ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਹੀ ਇੱਕੋ-ਇੱਕ ਰਾਹ ਹੈ ਜਿਸ ਨਾਲ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਲੋਕਾਂ ਨੂੰ ਅਪੀਲ ਕਰਦਿਆਂ ਸੀਐਮਓ ਨੇ ਘਰਾਂ ਵਿੱਚ ਹੀ ਰਹਿਣ ਦੀ ਸਲਾਹ ਦਿੱਤੀ।
ਇਹ ਵੀ ਪੜ੍ਹੋ: ਕੰਮ ਠੱਪ ਹੋਣ ਕਾਰਨ ਹਜ਼ਾਰਾਂ ਮਜ਼ਦੂਰ ਪੈਦਲ ਹੀ ਆਪਣੇ ਘਰਾਂ ਨੂੰ ਪਰਤ ਰਹੇ
ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ 25 ਮੌਤਾਂ ਹੋ ਚੁੱਕੀਆਂ ਹਨ ਅਤੇ ਹਜ਼ਾਰ ਤੋਂ ਪਾਜ਼ੀਟਿਵ ਮਾਮਲੇ ਹੋ ਚੁੱਕੇ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 38 ਹੈ ਅਤੇ 1 ਦੀ ਮੌਤ ਹੋ ਚੁੱਕੀ ਹੈ।