ਹੁਸ਼ਿਆਰਪੁਰ:ਹੁਸ਼ਿਆਰਪੁਰ 'ਚ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ (Guest Faculty Assistant Professors of Government Colleges) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ (Government of Punjab) ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਹੋਇਆਂ ਸਰਕਾਰ ਨੂੰ ਜੰਮ ਕੇ ਵਿਰੋਧ ਕੀਤਾ ਗਿਆ।
ਸਰਕਾਰੀ ਕਾਲਜ (Government College) ਦੇ ਸਹਾਇਕ ਪ੍ਰੋਫੈਸਰਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਕਾਲਜ 'ਚ ਵਿਦਿਆਰਥੀਆਂ ਨੂੰ ਸਿੱਖਿਆ ਮੁਹੱਈਆ ਕਰਵਾ ਰਹੇ ਹਨ 'ਤੇ ਵਿਦਿਆਰਥੀਆਂ ਦਾ ਭਵਿੱਖ ਬਣਾ ਰਹੇ ਹਨ। ਪਰ ਘਰ-ਘਰ ਰੁਜ਼ਗਾਰ ਦੇਣ ਦਾ ਹੋਕਾ ਦੇਣ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਉਨ੍ਹਾਂ ਤੋਂ ਰੁਜ਼ਗਾਰ ਖੋਹਣ ਨੂੰ ਲੈ ਕ ਪੱਬਾਂ ਭਾਰ ਹੋਈ ਪਈ ਹੈ।
ਇਸੇ ਦੌਰਾਨ ਪ੍ਰੋਫੈਸਰਾਂ ਨੇ ਕਿਹਾ ਕਿ ਅਸੀਂ ਇੰਨ੍ਹੇ ਲੰਬੇ ਸਮੇਂ ਤੋਂ ਇੱਥੇ ਆਪਣੀ ਸੇਵਾ ਨਿਭਾ ਰਹੇ ਹਾਂ,ਅਤੇ ਸਾਡੇ ਕੋਲ ਇੰਨ੍ਹੀਆਂ ਵੱਡੀਆਂ ਡਿਗਰੀਆਂ ਹੋਣ ਦੇ ਬਾਵਜੂਦ ਵੀ ਸਾਡੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਦੇਣ ਦੇ ਨਾਂ ਤੇ ਸਾਡੇ ਕੋਲੋਂ ਸਾਡੀ ਰੋਜ਼ੀ ਰੋਟੀ ਖੋਹੀ ਜਾ ਰਹੀ ਹੈ। ਅਸੀਂ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਿੱਥੋਂ ਕਰਾਂਗੇ।