ਗੜ੍ਹਸ਼ੰਕਰ: ਗੜ੍ਹਸ਼ੰਕਰ ਵਿਖੇ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਖ਼ਾਲਸਾ ਕਾਲਜ ਨਜ਼ਦੀਕ ਸਥਿਤ ਗਰੀਨ ਐਵੀਨਿਊ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਪ੍ਰਬੰਧਕ ਕਮੇਟੀ ਗੜ੍ਹਸ਼ੰਕਰ ਵੱਲੋਂ ਇਲਾਕਾਂ ਨਿਵਾਸੀ ਸੰਗਤਾਂ ਅਤੇ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਵਾਲੇ ਕਿਲ੍ਹਾ ਆਨੰਦਗੜ੍ਹ ਵਾਲਿਆ ਦੇ ਸਹਿਯੋਗ ਨਾਲ ਉਸਾਰੇ ਜਾਂ ਰਹੇ ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਉਸਾਰੀ ਦਾ ਸ਼ੁੱਭ ਆਰੰਭ ਹੋ ਗਿਆ।
ਗੁਰਦੁਆਰਾ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਉਸਾਰੀ ਦਾ ਆਰੰਭ - ਜੱਥੇਦਾਰ ਸਵਰਨਜੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਖ਼ਾਲਸਾ ਕਾਲਜ ਨਜ਼ਦੀਕ ਸਥਿਤ ਗਰੀਨ ਐਵੀਨਿਊ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਗੜ੍ਹਸ਼ੰਕਰ ਤੇ ਇਲਾਕਾਂ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਉਸਾਰੀ ਦਾ ਸ਼ੁੱਭ ਆਰੰਭ ਹੋ ਗਿਆ।
ਗੁਰਦੁਆਰਾ ਸਾਹਿਬ ਦੀ ਉਸਾਰੀ ਆਰੰਭ ਕਰਨ ਮੌਕੇ ਮੌਕੇ ਜੱਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ ਵਾਲਿਆ ਨੇ ਗੁਰੂ ਘਰ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਜ਼ੈਕਾਰਿਆਂ ਨਾਲ ਕਾਰ ਸੇਵਾ ਵਾਲੇ ਬਾਬਾ ਸੁੱਚਾ ਸਿੰਘ ਮੁੱਖ ਪ੍ਰਬੰਧਕ ਕਿਲ੍ਹਾ ਅਨੰਦਗੜ੍ਹ ਵਾਲਿਆਂ ਸਮੇਤ ਪੰਜ ਸਿੰਘਾਂ ਵੱਲੋਂ ਟੱਕ ਲਗਾਕੇ ਗੁਰੂ ਘਰ ਦੀ ਉਸਾਰੀ ਦਾ ਆਰੰਭ ਕੀਤਾ ਗਿਆ। ਇਸ ਮੌਕੇ ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲਿਆ ਨੇ ਸੰਗਤਾਂ ਪ੍ਰਬੰਧਕ ਕਮੇਟੀ ਅਤੇ ਇਲਾਕਾਂ ਵਾਸੀਆਂ ਨੂੰ ਗੁਰੂ ਘਰ ਦੀ ਆਰੰਭਤਾ ਦੀ ਵਧਾਈ ਦਿੰਦਿਆ, ਸੇਵਾ ਦੇ ਇਸ ਕਾਰਜ ਵਿੱਚ ਵੱਧ-ਚੜ੍ਹਕੇ ਹਿੱਸਾ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲਿਆਂ ਨੇ ਗੁਰੂ ਘਰ ਦੀ ਉਸਾਰੀ ਸਬੰਧੀ ਵਿਚਾਰ ਸਾਂਝੇ ਕਰਦਿਆਂ, ਸੰਗਤਾਂ ਦੀ ਚੜ੍ਹਦੀ ਕਲਾ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ:-LIVE UPDATE: ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਉਪਰ ਲਾਠੀਚਾਰਜ, ਕਈ ਜ਼ਖ਼ਮੀ