ਪੰਜਾਬ

punjab

ETV Bharat / state

26 ਕਰੋੜ ਦੀ ਲਾਗਤ ਨਾਲ ਸ਼ਹਿਰ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਹੋਣਗੇ ਸ਼ੁਰੂ: ਅਰੋੜਾ

ਹੁਸ਼ਿਆਰਪੁਰ ਵਿੱਚ ਸੜਕਾਂ ਦੇ ਨਿਰਮਾਣ ਲਈ 26 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ 7 ਨਵੇਂ ਟਿਊਬਵੈਲ ਵੀ ਲਗਾਏ ਜਾ ਰਹੇ ਹਨ ਅਤੇ ਮੁੱਖ ਸਥਾਨਾਂ ‘ਤੇ ਬਰਸਾਤੀ ਪਾਣੀ ਦੀ ਸਮੱਸਿਆ ਨੂੰ ਰੋਕਣ ਲਈ ਪਾਈਪਲਾਈਨ ਵੀ ਪਾਈ ਜਾ ਰਹੀ ਹੈ।

ਸੜਕਾਂ ਦੇ ਨਿਰਮਾਣ ਲਈ 26 ਕਰੋੜ ਰੁਪਏ ਮਨਜ਼ੂਰ
ਫ਼ੋਟੋ

By

Published : Jun 21, 2020, 6:28 AM IST

ਹੁਸ਼ਿਆਰਪੁਰ: ਸ਼ਹਿਰ ਦੀਆਂ ਸੜਕਾਂ ਦੇ ਨਿਰਮਾਣ ਲਈ 26 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਅਤੇ ਟੈਂਡਰ ਲਗਾ ਕੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਰੱਖੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋ ਰਹੀ ਹੈ, ਜਿਸ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ 7 ਨਵੇਂ ਟਿਊਬਵੈਲ ਵੀ ਲਗਾਏ ਜਾ ਰਹੇ ਹਨ ਅਤੇ ਮੁੱਖ ਸਥਾਨਾਂ ‘ਤੇ ਬਰਸਾਤੀ ਪਾਣੀ ਦੀ ਸਮੱਸਿਆ ਨੂੰ ਰੋਕਣ ਲਈ ਪਾਈਪਲਾਈਨ ਵੀ ਪਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸੜਕ ਨਿਰਮਾਣ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਿਰਮਾਣ ਕੰਮਾਂ ਦੌਰਾਨ ਗੁਣਵੱਤਾ ਦੇ ਨਾਲ-ਨਾਲ ਦੁਰਘਟਨਾਵਾਂ ਨੂੰ ਘੱਟ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਲਈ ਨਵੀਆਂ ਬਣਨ ਵਾਲੀਆਂ ਸੜਕਾਂ ਦੀ ਥਰਮੋਪਲਾਸਟਿਕ ਪੇਂਟ ਨਾਲ ਮਾਰਕਿੰਗ ਵੀ ਕੀਤੀ ਜਾਵੇਗੀ, ਤਾਂ ਜੋ ਰਾਤ ਸਮੇਂ ਲੋਕਾਂ ਨੂੰ ਸੜਕ 'ਤੇ ਚੱਲਦੇ ਸਮੇਂ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੜਕਾਂ ਦੀ 3 ਸਾਲ ਦੀ ਸਬੰਧਤ ਠੇਕੇਦਾਰ ਤੋਂ ਗਰੰਟੀ ਵੀ ਲਈ ਜਾਵੇਗੀ, ਇਸ ਦੌਰਾਨ ਸੜਕ ਦੇ ਰੱਖ-ਰਖਾਵ ਦੀ ਜਿੰਮੇਵਾਰੀ ਸਬੰਧਤ ਠੇਕੇਦਾਰ ਦੀ ਹੀ ਹੋਵੇਗੀ।

ਸੁੰਦਰ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਗਰਮੀਆਂ ਵਿੱਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਇਕ ਹਫ਼ਤੇ ਅੰਦਰ 7 ਨਵੇਂ ਟਿਊਬਵੈਲ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੀ ਪਿਛਲੇ 70-75 ਸਾਲਾਂ ਤੋਂ ਪਾਣੀ ਦੇ ਖੜਣ ਦੀ ਸਮੱਸਿਆ ਦਾ ਵੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ 2 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਮੁੱਖ ਸਥਾਨਾਂ ‘ਤੇ ਪਾਈਪ ਵਿਛਾਈ ਜਾਵੇਗੀ, ਜਿਥੇ ਬਰਸਾਤ ਦਾ ਪਾਣੀ ਇਕੱਠਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਈਪਾਂ ਰਾਹੀਂ ਉਕਤ ਸਥਾਨ ‘ਤੇ ਜਮਾਂ ਹੋਣ ਵਾਲਾ ਬਰਸਾਤੀ ਪਾਣੀ ਭੰਗੀ ਚੋਅ ਵਿੱਚ ਛੱਡਿਆ ਜਾਵੇਗਾ, ਜਿਸ ਨਾਲ ਬਰਸਾਤਾਂ ਦੌਰਾਨ ਲੋਕਾਂ ਨੂੰ ਇਕੱਤਰ ਹੁੰਦੇ ਪਾਣੀ ਵਰਗੀ ਸਮੱਸਿਆ ਤੋਂ ਰਾਹਤ ਮਿਲ ਜਾਵੇਗੀ।

ABOUT THE AUTHOR

...view details