ਹੁਸ਼ਿਆਰਪੁਰ: ਨਗਰ ਨਿਗਮ ਹੁਸ਼ਿਆਰਪੁਰ ਵਿੱਖੇ ਵੱਖ-ਵੱਖ ਬਰਾਂਚਾਂ 'ਚ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਅਤੇ ਹੁਸ਼ਿਆਰਪੁਰ ਦੇ ਨਗਰ ਨਿਗਮ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੇ ਨਗਰ ਨਿਗਮ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਨਗਰ ਨਿਗਮ ਹੁਸ਼ਿਆਰਪੁਰ ਵਿੱਖੇ ਵੱਖ-ਵੱਖ ਬਰਾਂਚਾਂ 'ਚ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਗੱਲਬਾਤ ਕਰਦੀਆਂ ਮੁਲਾਜ਼ਮ ਨੇ ਕਿਹਾ ਕਿ ਨਗਰ ਨਿਗਮ ਵਿੱਖੇ ਵੱਖ-ਵੱਖ ਬਰਾਂਚਾਂ 'ਚ ਠੇਕੇ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਘੱਟ ਤਨਖਾਹ ਦਿੱਤੀ ਜਾ ਰਹੀ ਹੈ ਤੇ ਇਸ ਸਬੰਧੀ ਜਦੋਂ ਮੁਲਾਜ਼ਮਾਂ ਵੱਲੋਂ ਇਸ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਠੇਕਾ ਕੰਪਨੀ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਇਸ ਵਾਰ ਦੀਵਾਲੀ ਮੌਕੇ ਉਨ੍ਹਾਂ ਨੂੰ ਬੋਨਸ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹੁਣ ਦੀਵਾਲੀ ਲਾਗੇ ਆਉਣ 'ਤੇ ਵੀ ਕੰਪਨੀ ਦੇ ਮਾਲਕਾਂ ਵੱਲੋਂ ਕੋਈ ਹੱਥ ਪੱਲਾ ਨਹੀਂ ਫੜਾਇਆ ਜਾ ਰਿਹਾ ਅਤੇ ਨਾ ਹੀ ਅਫ਼ਸਰਾਂ ਵੱਲੋਂ ਹੱਥ-ਪੱਲਾ ਫੜਾਇਆ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਜਦੋਂ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਂਦੀ ਅਤੇ ਉਨ੍ਹਾਂ ਵੱਲੋਂ ਵੀ ਸਿੱਧੇ ਤੌਰ 'ਤੇ ਬੋਨਸ ਨੂੰ ਲੈ ਕੇ ਨਾਂਹ ਕਰ ਦਿੱਤੀ ਗਈ ਹੈ।