ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਬੁੱਲੋਵਾਲ ਅਧੀਨ ਪੈਂਦੇ ਪਿੰਡ ਬੀਰਮ ਬਧਣਾ ਦੇ 51 ਸਾਲਾਂ ਵਿਆਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਮਾਮਲਾ ਉਦੋਂ ਗੰਭੀਰ ਹੋ ਗਿਆ ਜਦੋਂ ਮ੍ਰਿਤਕ ਦਾ ਸਸਕਾਰ ਕਰਨ ਪਹੁੰਚੀ ਟੀਮ ਨੂੰ ਉਸਦੇ ਭੈਣ ਭਰਾਵਾਂ ਨੇ ਸਸਕਾਰ ਕਰਨ ਤੋਂ ਰੋਕ ਦਿੱਤਾ। ਜਿਸ ਤੋਂ ਬਾਅਦ ਉਕਤ ਮ੍ਰਿਤਕ ਵਿਅਕਤੀ ਦੇ ਭਰਾ ਅਤੇ ਭੈਣ ਵਲੋਂ ਉਸ ਨੂੰ ਜ਼ਹਿਰ ਦੇ ਕੇ ਮਾਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਕਿ ਮ੍ਰਿਤਕ ਦੇ ਮਰਨ ਤੋਂ ਪਹਿਲਾਂ ਵੀਡੀਓ ਵੀ ਵਾਇਰਲ ਹੋਈ ਹੈ।
ਇਸ ਸਬੰਧੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਉਨ੍ਹਾਂ ਦੇ ਭਰਾ ਨੂੰ ਕੋਰੋਨਾ ਨਹੀਂ ਸੀ। ਉਨ੍ਹਾਂ ਦਾ ਕਹਿਣਾ ਕਿ ਉਕਤ ਮ੍ਰਿਤਕ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਮ੍ਰਿਤਕ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਵਾਇਰਲ ਹੋਈ ਹੈ। ਜਿਸ 'ਚ ਉਹ ਸਾਫ਼ ਤੌਰ 'ਤੇ ਜ਼ਹਿਰ ਦੇਣ ਵਾਲੇ ਵਿਅਕਤੀਆਂ ਦੇ ਨਾਮ ਲੈ ਰਿਹਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਵੀ ਉਨ੍ਹਾਂ ਲੋਕਾਂ ਨਾਲ ਮਿਲੀ ਹੋਈ ਹੈ, ਜਿਸ ਕਾਰਨ ਇਨ੍ਹਾਂ ਧੱਕੇ ਨਾਲ ਹੀ ਮ੍ਰਿਤਕ ਦਾ ਸਸਕਾਰ ਕਰ ਦਿੱਤਾ।