ਹੁਸ਼ਿਆਰਪੁਰ: ਜਿੱਥੇ ਪੰਜਾਬ ’ਚ ਲਗਾਤਾਰ ਕੋਰੋਨਾ ਦੇ ਕੇਸ ਵੱਧਦੇ ਨਜ਼ਰ ਆ ਰਹੇ ਹਨ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਵੀਕੈਂਡ ਲੌਕਡਾਊਨ ਕੀਤਾ ਗਿਆ ਹੈ ਪਰ ਜਦੋਂ ਸਵੇਰੇ ਹੁਸ਼ਿਆਰਪੁਰ ਦੀ ਸਬਜ਼ੀ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਦੇਖਣ ਨੂੰ ਮਿਲਿਆ ਕਿ ਕਾਫੀ ਲੋਕ ਬਿਨਾਂ ਮਾਸ ਤੋਂ ਘੁੰਮ ਰਹੇ ਨੇ ਅਤੇ ਰੇਹੜੀਆਂ ਵਾਲੇ ਵੀ ਬਿਨਾਂ ਮਾਸਕ ਤੋਂ ਦੇਖੇ ਗਏ। ਇੰਜ਼ ਜਾਪਦਾ ਹੈ ਕਿ ਲੋਕਾਂ ਵਿੱਚ ਕੋਰੋਨਾ ਦਾ ਭੈਅ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ ਜਦਕਿ ਲਗਾਤਾਰ ਕੋਰੋਨਾ ਦੇ ਕੇਸ ਹੁਸ਼ਿਆਰਪੁਰ ਵਿੱਚ ਵਧਦੇ ਨਜ਼ਰ ਆ ਰਹੇ ਹਨ।
ਇਹ ਵੀ ਪੜੋ: ਸੂਏ ’ਚ ਨਹਾਉਣ ਗਏ ਇੱਕੋ ਪਰਿਵਾਰ ਦੇ 2 ਬੱਚਿਆਂ ਦੀ ਡੁੱਬਣ ਕਾਰਨ ਹੋਈ ਮੌਤ