ਹੁਸ਼ਿਆਰਪੁਰ: ਸੂਬੇ ਭਰ ਦੇ ਵਿੱਚ ਲਗਾਤਾਰ ਵਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਦੇ ਕਾਰਨ ਜਿੱਥੇ ਪੰਜਾਬ ਸਰਕਾਰ ਦੀ ਚਿੰਤਾ ਵਧਾਈ ਹੋਈ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਕੋਰੋਨਾ ਵਾਇਰਸ ਦੀ ਟੈਸਟਿੰਗ ਅਤੇ ਵੈਕਸੀਨ ਲਗਾਉਣ ਦੇ ਵਿੱਚ ਲਗਾਤਾਰ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ। ਤਾਂ ਜੋ ਕੋਰੋਨਾ ਵਾਇਰਸ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਇਲਾਵਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਲੋਕ ਘਰਾਂ ਤੋਂ ਬਾਹਰ ਆਉਣ ਤੋਂ ਪਹਿਲਾਂ ਮਾਸਕ ਜਰੂਰ ਲਗਾਉਣ ਅਤੇ ਹੱਥ ਨੂੰ ਵਾਰ ਵਾਰ ਸੈਨੇਟਾਈਜ਼ਰ ਨਾਲ ਧੋਣ। ਇਸ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਮਾਰਕੀਟ ਕਮੇਟੀ ਦਫਤਰ ’ਚ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਲਗਾਈ ਗਈ ਵੈਕਸੀਨ - ਕੋਰੋਨਾ ਵਾਇਰਸ
ਗੜ੍ਹਸ਼ੰਕਰ ਵਿਖੇ ਮਾਰਕੀਟ ਕਮੇਟੀ ਦਫਤਰ ਵਿੱਚ ਕੰਮ ਕਰਵਾਉਣ ਆਉਂਦੇ ਆੜ੍ਹਤੀਆਂ ਅਤੇ ਕਿਸਾਨਾਂ ਦੇ ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਟੀਮ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ।
ਮਾਰਕੀਟ ਕਮੇਟੀ ਦਫਤਰ ’ਚ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਲਗਾਈ ਗਈ ਵੈਕਸੀਨ
ਗੜ੍ਹਸ਼ੰਕਰ ਵਿਖੇ ਮਾਰਕੀਟ ਕਮੇਟੀ ਦਫਤਰ ਵਿੱਚ ਕੰਮ ਕਰਵਾਉਣ ਆਉਂਦੇ ਆੜ੍ਹਤੀਆਂ ਅਤੇ ਕਿਸਾਨਾਂ ਦੇ ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਟੀਮ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਨ ਸਿੰਘ ਥਿਆੜਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਨਾਲ ਲੜਨ ਦੇ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਰੋਨਾ ਵਾਇਰਸ ਨਾਲ ਲੜਿਆ ਜਾ ਸਕੇ।
ਇਹ ਵੀ ਪੜੋ: ਜ਼ਮੀਨੀ ਝਗੜਿਆਂ ਦੇ ਮਾਮਲਿਆਂ ’ਚ ਕਬਜ਼ਾਧਾਰੀ ਚੁੱਕਦੇ ਹਨ ਫਾਇਦਾ- ਕਾਨੂੰਨੀ ਮਾਹਰ