ਹੁਸ਼ਿਆਰਪੁਰ: ਗੜ੍ਹਸ਼ੰਕਰ ਵਿੱਚ ਪੈਂਦੇ ਪਿੰਡ ਪੈਂਸਰਾ ਵਿੱਚ ਇੱਕ ਹੋਰ ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆਇਆ ਹੈ। 58 ਸਾਲਾ ਵਿਅਕਤੀ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਗਿਆ ਹੈ। ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਹੁਸ਼ਿਆਰਪੁਰ 'ਚ ਕੋਵਿਡ-19 ਦਾ ਇੱਕ ਹੋਰ ਮਾਮਲਾ ਆਇਆ ਪੌਜ਼ੀਟਿਵ, ਪੀੜਤਾਂ ਦੀ ਗਿਣਤੀ ਹੋਈ 47
ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕੋਵਿਡ-19 ਦੇ ਪੀੜਤਾਂ ਦੀ ਗਿਣਤੀ 47 ਹੋ ਗਈ ਹੈ ਅਤੇ ਪੰਜ ਦੀ ਮੌਤ ਹੋ ਗਈ ਹੈ।
ਪੰਜਾਬ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 47 ਹੋ ਗਈ ਹੈ ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ ਹੈ। ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦਾ ਦੇਹਾਂਤ ਹੋਇਆ ਹੈ ਜਿਨ੍ਹਾਂ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਸੀ।
ਜਾਣਕਾਰੀ ਮੁਤਾਬਕ ਇਹ ਵਿਅਕਤੀ ਇੰਗਲੈਂਡ ਤੋਂ ਪਰਤ ਰਹੀ ਆਪਣੀ ਭੈਣ ਨੂੰ ਲੈਣ ਲਈ ਦਿੱਲੀ ਹਵਾਈ ਅੱਡੇ ਉੱਤੇ ਗਿਆ ਸੀ। ਨਿਰਮਲ ਸਿੰਘ ਆਪਣੇ ਚੈੱਕਅਪ ਲਈ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਗਿਆ ਸੀ ਤੇ ਉਸ ਨੂੰ ਬੀਤੀ 29 ਮਾਰਚ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਸੀ। ਹਾਲਤ ਲਗਾਤਾਰ ਵਿਗੜਨ ਕਾਰਨ ਉਸ ਨੂੰ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਭੇਜ ਦਿੱਤਾ ਗਿਆ ਸੀ।