ਪੰਜਾਬ

punjab

ETV Bharat / state

ਹੁਸ਼ਿਆਰਪੁਰ ਨਾਬਾਲਗ ਰੇਪ ਮਾਮਲਾ: ਦੋਸ਼ੀਆਂ ਤੇ ਨਵਜੰਮੇ ਬੱਚੇ ਦਾ ਡੀਐਨਏ ਟੈਸਟ ਕਰਵਾਉਣ ਦੇ ਹੁਕਮ

ਪਿਛਲੇ ਸਾਲ 17 ਸਾਲਾ ਭਤੀਜੀ ਨਾਲ ਚਾਚੇ ਤੇ ਉਸ ਦੇ ਸਾਥੀਆਂ ਨੇ ਮਿਲ ਕੇ ਕੀਤਾ ਸੀ ਬਲਾਤਕਾਰ। ਪੀੜਤ ਨੇ ਦਿੱਤਾ ਬੱਚੇ ਨੂੰ ਜਨਮ। ਅਦਾਲਤ ਵਲੋਂ ਦੋਸ਼ੀਆਂ ਤੇ ਨਵਜੰਮੇ ਬੱਚੇ ਦਾ ਡੀਐਨਏ ਟੈਸਟ ਕਰਵਾਉਣ ਦੇ ਹੁਕਮ ਜਾਰੀ।

ਡੀਐਨਏ ਟੈਸਟ।

By

Published : Apr 3, 2019, 2:07 PM IST

ਹੁਸ਼ਿਆਰਪੁਰ: ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪਿਛਲੇ ਸਾਲ ਇੱਕ ਨਾਬਾਲਗ ਨਾਲ ਹੋਏ ਬਲਾਤਕਾਰ ਮਾਮਲੇ ਵਿੱਚ ਪੁਲਿਸ ਨੇ ਤਿੰਨ ਲੋਕਾਂ 'ਤੇ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਪੀੜਤ ਲੜਕੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਹੁਣ ਅਦਾਲਤ ਨੇ ਹੁਕਮ ਜਾਰੀ ਕੀਤੇ ਹਨ ਕਿ ਇਸ ਬੱਚੇ ਅਤੇ ਮੁਲਜ਼ਮਾਂ ਦਾ ਡੀਐਨਏ ਟੈਸਟ ਕਰਵਾਇਆ ਜਾਵੇ ਤਾਂ ਕਿ ਬੱਚੇ ਦੇ ਪਿਤਾ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਅਦਾਲਤ ਵਲੋਂ ਬਲਾਤਕਾਰ ਦੋਸ਼ੀਆਂ ਤੇ ਨਵਜੰਮੇ ਬੱਚੇ ਦਾ ਡੀਐਨਏ ਟੈਸਟ ਕਰਵਾਉਣ ਦੇ ਹੁਕਮ

ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਂਦੇ ਜੌਹਲ ਪਿੰਡ ਵਿੱਚ ਇਕ ਕਲਯੁਗੀ ਚਾਚੇ ਨੇ ਆਪਣੀ 17 ਸਾਲ ਦੀ ਨਾਬਾਲਗ ਭਤੀਜੀ ਨਾਲ ਬਲਾਤਕਾਰ ਕੀਤਾ ਸੀ। ਉਸ ਸਮੇਂ ਮੁਲਜ਼ਮ ਚਾਚਾ ਆਪਣੇ 2 ਹੋਰ ਸਾਥੀਆਂ ਨਾਲ ਲੈ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ 2 ਮੁਲਜ਼ਮਾਂ ਨੂੰ ਫੜ੍ਹ ਲਿਆ ਸੀ ਤੇ ਜੇਲ੍ਹ ਭੇਜ ਦਿੱਤਾ ਸੀ, ਜਦਕਿ ਚਾਚਾ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਜੋ ਅਜੇ ਤੱਕ ਵੀ ਭਗੌੜਾ ਹੈ।

ਕੁੱਝ ਦਿਨ ਪਹਿਲਾਂ ਪੀੜਤ ਲੜਕੀ ਨੇ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਅਦਾਲਤੀ ਹੁਕਮ ਮੁਤਾਬਕ ਅੱਜ ਪੁਲਿਸ ਨੇ ਜੇਲ ਵਿਚੋਂ ਦੋਵੇ ਦੋਸ਼ੀਆਂ ਨੂੰ ਅਤੇ ਨਵਜੰਮੇ ਬੱਚੇ ਦਾ ਡੀਐਨਏ ਟੈਸਟ ਕਰਾਉਣ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ।
ਇਸ ਮੌਕੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੇ ਸਾਲ 2018 ਵਿੱਚ ਬਲਾਤਕਾਰ ਮਾਮਲੇ ਵਿੱਚ ਤਿੰਨ ਦੋਸ਼ੀ ਪਾਏ ਗਏ ਸਨ, ਜਿਨ੍ਹਾਂ ਵਿਚੋਂ 2 ਜੇਲ੍ਹ ਵਿੱਚ ਅਤੇ ਇਕ ਫ਼ਰਾਰ ਚੱਲ ਰਿਹਾ ਹੈ।

ABOUT THE AUTHOR

...view details