ਪੰਜਾਬ

punjab

ETV Bharat / state

ਪੰਜਾਬ ਦੇ 2 ਵਿਅਕਤੀਆਂ ਦੀ ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ - ਕੋਵਿਡ-19

ਹੁਸ਼ਿਆਰਪੁਰ ਜ਼ਿਲ੍ਹੇ ਦੇ ਮਿਆਣੀ ਹਲਕੇ ਦੇ ਪਿੰਡ ਗਿਲਜੀਆਂ ਦੇ ਰਹਿਣ ਵਾਲੇ 2 ਵਿਅਕਤੀਆਂ ਦੀ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ।

ਪੰਜਾਬ ਦੇ 2 ਵਿਅਕਤੀਆਂ ਦੀ ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
ਪੰਜਾਬ ਦੇ 2 ਵਿਅਕਤੀਆਂ ਦੀ ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ

By

Published : Apr 3, 2020, 11:48 AM IST

ਹੁਸ਼ਿਆਰਪੁਰ: ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿੱਚ ਦਹਿਸ਼ਤ ਮਚਾ ਰੱਖੀ ਹੈ। ਜ਼ਿਲ੍ਹੇ ਦੇ ਮਿਆਣੀ ਹਲਕੇ ਦੇ ਪਿੰਡ ਗਿਲਜੀਆਂ ਦੇ ਰਹਿਣ ਵਾਲੇ 2 ਵਿਅਕਤੀਆਂ ਦੀ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀਆਂ ਦੀ ਪਛਾਣ ਬਲਕਾਰ ਸਿੰਘ ਪੁੱਤਰ ਕਰਮ ਸਿੰਘ ਅਤੇ ਮਨਜੀਤ ਖ਼ਾਲਸਾ ਪੁੱਤਰ ਸੂਰਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਬਲਕਾਰ ਸਿੰਘ ਅਮਰੀਕਾ ਵਿੱਚ ਟੈਕਸੀ ਚਾਲਕ ਸੀ ਜਿਸ ਦੀ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਉਣ ਕਰਕੇ ਮੌਤ ਹੋ ਗਈ। ਉਧਰ ਦੂਜੇ ਪਾਸੇ ਪਹਿਲਾਂ ਹੀ ਕੈਂਸਰ ਦਾ ਮਰੀਜ਼ ਖ਼ਾਲਸਾ ਵੀ ਕੋਰੋਨਾ ਦੀ ਚਪੇਟ ਵਿੱਚ ਆ ਗਿਆ ਅਤੇ ਉਸ ਦੀ ਵੀ ਮੌਤ ਹੋ ਗਈ।

ਇਹ ਵੀ ਪੜ੍ਹੋ: ਮੋਦੀ ਦਾ ਦੇਸ਼ ਵਾਸੀਆਂ ਨੂੰ ਸੰਦੇਸ਼, 5 ਅਪ੍ਰੈਲ ਨੂੰ ਰਾਤ 9 ਵਜੇ ਸਾਰੇ ਜਗਾਓ ਦੀਵੇ ਤੇ ਮੋਮਬੱਤੀਆਂ

ਜਾਣਕਾਰੀ ਲਈ ਦੱਸ ਦਈਏ ਕਿ ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਦੇ ਅਮਰੀਕਾ ਵਿੱਚ ਇਸ ਸਮੇਂ ਸਭ ਤੋਂ ਵੱਧ ਮਾਮਲੇ ਹਨ। ਚੀਨ ਤੋਂ ਫੈਲੇ ਇਸ ਵਾਇਰਸ ਦਾ ਮੁੱਖ ਕੇਂਦਰ ਹੁਣ ਅਮਰੀਕਾ ਬਣ ਗਿਆ ਹੈ ਜਿੱਥੇ ਡੇਢ ਲੱਖ ਤੋਂ ਵੱਧ ਕੋਰੋਨਾ ਪੌਜ਼ੀਟਿਵ ਮਾਮਲੇ ਹਨ।

ABOUT THE AUTHOR

...view details