ਹੁਸ਼ਿਆਰਪੁਰ :ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਹਲਕੇ ਦੇ ਪਿੰਡਾਂ ਵਿੱਚ ਹੋਈ ਦਸਤਕ ਤੋਂ ਬਾਅਦ ਬਲਾਕ ਮਾਹਿਲਪੁਰ ਅਧੀਨ ਪੈਂਦੇ ਪਿੰਡਾਂ ਵਿੱਚ ਆਪੋ ਆਪਣੇ ਪਿੰਡਾਂ ਨੂੰ ਸੀਲ ਕਰਕੇ ਪਿੰਡਾਂ ਦੇ ਬਾਹਰਵਾਰ ਜੂਹਾਂ 'ਤੇ ਪਹਿਰਾ ਦੇ ਰਹੇ ਨੌਜਵਾਨਾਂ ਅਤੇ ਵਿਅਕਤੀਆਂ ਦੀ ਸਹਾਇਤਾ ਲਈ ਪਿੰਡਾਂ ਦੀਆਂ ਔਰਤਾਂ ਨੇ ਆਪਣੀ ਭਾਗੀਦਾਰੀ ਸ਼ੁਰੂ ਕਰ ਦਿੱਤੀ ਹੈ। ਬਲਾਕ ਮਾਹਿਲਪੁਰ ਦੇ ਪਿੰਡ ਭੂੰਨੋ ਵਿਖੇ ਇਸ ਦੀ ਸ਼ੁਰੂਆਤ ਕਰਦੇ ਹੋਏ ਮਹਿਲਾ ਪੰਚਾਇਤ ਮੈਂਬਰਾਂ ਅਤੇ ਔਰਤਾਂ ਨੇ ਪਿੰਡ ਦੇ ਸਾਰੇ ਰਸਤਿਆਂ ਨੂੰ ਬੰਦ ਕਰਕੇ ਪਹਿਰਾ ਦੇਣਾ ਸ਼ੁਰੂ ਕਰ ਦਿੱਤਾ।
ਕੋਵਿਡ-19 : ਪਿੰਡਾਂ ਦੇ ਨਾਕਿਆਂ 'ਤੇ ਔਰਤਾਂ ਨੇ ਸੰਭਾਲੀ ਜ਼ਿੰਮੇਵਾਰੀ - Covid-19
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਹਲਕੇ ਦੇ ਪਿੰਡਾਂ ਵਿੱਚ ਹੋਈ ਦਸਤਕ ਤੋਂ ਬਾਅਦ ਬਲਾਕ ਮਾਹਿਲਪੁਰ ਅਧੀਨ ਪੈਂਦੇ ਪਿੰਡਾਂ ਵਿੱਚ ਆਪੋ ਆਪਣੇ ਪਿੰਡਾਂ ਨੂੰ ਸੀਲ ਕਰਕੇ ਪਿੰਡਾਂ ਦੇ ਬਾਹਰਵਾਰ ਜੂਹਾਂ 'ਤੇ ਪਹਿਰਾ ਦੇ ਰਹੇ ਨੌਜਵਾਨਾਂ ਅਤੇ ਵਿਅਕਤੀਆਂ ਦੀ ਸਹਾਇਤਾ ਲਈ ਪਿੰਡਾਂ ਦੀਆਂ ਔਰਤਾਂ ਨੇ ਆਪਣੀ ਭਾਗੀਦਾਰੀ ਸ਼ੁਰੂ ਕਰ ਦਿੱਤੀ ਹੈ।
ਪੰਚਾਇਤ ਮੈਂਬਰਾਂ ਨੀਤੂ ਬਾਲਾ ਨੇ ਦੱਸਿਆ ਕਿ ਇਸ ਕੰਮ ਲਈ ਪੰਜ ਦਰਜ਼ਨ ਦੇ ਕਰੀਬ ਔਰਤਾਂ ਦੀ ਕਮੇਟੀ ਬਣਾ ਕੇ ਉਨ੍ਹਾਂ ਨੂੰ ਬਾਕੀ ਪਿੰਡਾਂ ਨਾਲ ਜੋੜਨ ਵਾਲੇ ਰਸਤਿਆਂ 'ਤੇ ਸੱਤ-ਸੱਤ ਔਰਤਾਂ ਦੇ ਗਰੁੱਪ ਵਿੱਚ ਖੜ੍ਹਾ ਕੀਤਾ ਗਿਆ ਹੈ ਅਤੇ ਹਰ ਨਾਕੇ 'ਤੇ ਇੱਕ ਰਜਿਸਟਰ ਲਗਾਇਆ ਹੈ ਅਤੇ ਹਰ ਆਉਣ ਅਤੇ ਜਾਣ ਵਾਲੇ ਵਿਅਕਤੀ ਦੀ ਰਜਿਸਟਰ ਵਿੱਚ ਐਂਟਰੀ ਕੀਤੀ ਜਾ ਰਹੀ ਹੈ।
ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਲੋਂ ਪ੍ਰਵਾਸੀ ਭਾਰਤੀਆਂ ਦੀ ਸਹਾਇਤਾ ਨਾਲ ਪਹਿਲਾਂ ਹੀ ਪਿੰਡ ਵਿੱਚ ਰਾਸ਼ਨ ਦਾ ਸਮਾਨ ਜਮਾ ਕਰ ਲਿਆ ਹੈ ਅਤੇ ਹੁਣ ਕਿਸੇ ਵੀ ਵਿਅਕਤੀ ਨੂੰ ਪਿੰਡ ਦੇ ਅੰਦਰ ਆਉਣ ਜਾਂ ਬਾਹਰ ਜਾਣ ਤੋਂ ਰੋਕ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਤੋਂ ਬਾਹਰ ਦਵਾਈ ਜਾਂ ਹੋਰ ਜ਼ਰੂਰੀ ਕੰਮ ਲਈ ਬਾਹਰ ਜਾਣ ਵਾਲੇ ਵਿਅਕਤੀ ਨੂੰ ਪਿੰਡ ਦੀ ਪੰਚਾਇਤੀ ਮੋਹਰ ਦੀ ਸਲਿਪ ਦਿੱਤੀ ਜਾਂਦੀ ਹੈ।