ਪੰਜਾਬ

punjab

ETV Bharat / state

Attack On Youth in Civil Hospital Hoshiarpur: ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ

ਹੁਸ਼ਿਆਰਪੁਰ ਸਿਵਲ ਹਸਪਤਾਲ ਵਿੱਚ (Attack On Youth in Civil Hospital Hoshiarpur) ਐਕਸਰਾ ਕਰਵਾਉਣ ਆਏ ਇਕ ਨੌਜਵਾਨ ਉੱਤੇ ਕੁਝ ਹਥਿਆਰਬੰਦ ਨੌਜਵਾਨ ਨੇ ਕਾਤਲਾਨਾ ਹਮਲਾ ਕੀਤਾ ਹੈ।

Deadly attack on youth in Civil Hospital Hoshiarpur
Attack On Youth in Civil Hospital Hoshiarpur : ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ

By ETV Bharat Punjabi Team

Published : Nov 2, 2023, 8:07 PM IST

ਜ਼ਖਮੀ ਨੌਜਵਾਨ ਅਤੇ ਪੁਲਿਸ ਜਾਂਚ ਅਧਿਕਾਰੀ ਹਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ।

ਹੁਸ਼ਿਆਰਪੁਰ :ਅੱਜ ਬਾਅਦ ਦੁਪਹਿਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਉਸ ਵੇਲੇ ਭੱਜਨੱਠ ਮਚ ਗਈ ਜਦੋਂ ਹਸਤਪਾਲ ਵਿੱਚ ਐਕਸਰਾ ਕਰਵਾਉਣ ਆਏ ਇਕ ਨੌਜਵਾਨ ਉੱਤੇ ਕੁਝ ਹਥਿਆਰਬੰਦ ਨੌਜਵਾਨ ਨੇ ਕਾਤਲਾਨਾ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਇਸ ਮੌਕੇ ਹਸਪਤਾਲ ਵਿੱਚ ਮੌਜੂਦ ਮਰੀਜਾਂ ਵਿੱਚ ਵੀ ਸਹਿਮ ਪਸਰ ਗਿਆ।

ਮਾਮੂਲੀ ਗੱਲ ਨੂੰ ਲੈ ਕੇ ਹੋਈ ਸੀ ਲੜਾਈ :ਜਾਣਕਾਰੀ ਮੁਤਾਬਿਕ ਇਸ ਹਮਲੇ ਵਿੱਚ ਜ਼ਖਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਇਸ ਘਟਨਾ ਦੀ ਸੂਚਨਾ ਤੋਂ ਬਾਅਦ ਡੀਐਸਪੀ ਪਲਵਿੰਦਰ ਸਿੰਘ ਸਮੇਤ ਹੋਰ ਵੀ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਜ਼ਖਮੀ ਨੌਜਵਾਨ ਮਨਰੂਪ ਧਾਮੀ ਪੁੱਤਰ ਜਗਰੂਪ ਸਿੰਘ ਧਾਮੀ ਵਾਸੀ ਪਿੱਪਲਾਂਵਾਲਾ ਨੇ ਦੱਸਿਆ ਕਿ ਬੀਤੇ ਕੱਲ੍ਹ ਉਸਦੀ ਕਿਸੇ ਨੌਜਵਾਨ ਨਾਲ ਕੋਈ ਮਾਮੂਲੀ ਗੱਲ ਨੂੰ ਲੈ ਕੇ ਲੜਾਈ ਹੋਈ ਸੀ, ਜਿਸ ਤੋਂ ਬਾਅਦ ਅੱਜ ਉਹ ਸਿਵਲ ਹਸਪਤਾਲ ਚ ਆਪਣਾ ਐਕਸਰਾ ਕਰਵਾਉਣ ਲਈ ਆਇਆ ਸੀ ਅਤੇ ਇਸ ਦੌਰਾਨ 15 ਦੇ ਕਰੀਬ ਨੌਜਵਾਨਾਂ ਨੇ ਹਥਿਆਰਾਂ ਨਾਲ ਉਸ ਉੱਤੇ ਹਮਲਾ ਕਰ ਦਿੱਤਾ ਤੇ ਗੰਭੀਰ ਜ਼ਖਮੀ ਕਰ ਦਿੱਤਾ।

ਪੁਲਿਸ ਕਰੇਗੀ ਨੌਜਵਾਨਾਂ ਦੇ ਬਿਆਨਾਂ ਉੱਤੇ ਕਾਰਵਾਈ :ਜ਼ਖਮੀ ਨੌਜਵਾਨ ਨੇ ਦੱਸਿਆ ਕਿ ਉਸਦੀ ਕਿਸੇ ਨਾਲ ਵੀ ਕੋਈ ਰੰਜਿਸ਼ ਜਾਂ ਦੁਸ਼ਮਣੀ ਨਹੀਂ ਹੈ। ਦੂਜੇ ਪਾਸੇ ਮੌਕੇ ਉੱਤੇ ਪਹੁੰਚੇ ਡੀਐਸਪੀ ਸਿਟੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ ਉਕਤ ਨੌਜਵਾਨਾਂ ਦੀ ਮਾਮੂਲੀ ਲੜਾਈ ਹੋਈ ਸੀ ਤੇ ਅੱਜ ਜਦੋਂ ਇਹ ਨੌਜਵਾਨ ਐਕਸਰਾ ਕਰਵਾਉਣ ਲਈ ਆਇਆ ਤਾਂ ਉਸ ਉਤੇ ਹਮਲਾ ਕਰ ਦਿੱਤਾ ਗਿਆ ਜੋ ਕਿ ਹਸਪਤਾਲ ਵਿੱਚ ਇਲਾਜ ਅਧੀਨ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਦੇ ਬਿਆਨਾਂ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ।

ABOUT THE AUTHOR

...view details