ਪੰਜਾਬ

punjab

ETV Bharat / state

Hoshiarpur News: ਨਹਿਰ ਵਿੱਚ ਨਹਾਉਣ ਗਏ 6 ਦੋਸਤਾਂ ਵਿੱਚੋਂ ਇੱਕ ਦੀ ਡੁੱਬਣ ਕਾਰਨ ਮੌਤ - ਏਐਸਆਈ ਬਲਵੰਤ ਸਿੰਘ

ਹੁਸ਼ਿਆਰਪੁਰ ਵਿਖੇ ਸਕੂਲ ਤੋਂ ਛੁੱਟੀ ਕਰ ਕੇ ਵਾਪਿਸ ਆਏ 5 ਨੌਜਵਾਨ ਨਹਾਉਣ ਗਏ। ਇਸ ਦੌਰਾਨ ਇੱਕ ਨੌਜਵਾਨ ਦਾ ਪੈਰ ਫਿਸਲਣ ਕਾਰਨ ਡੁੱਬ ਗਿਆ। ਇਲਾਕਾ ਵਾਸੀਆਂ ਦੀ ਮਦਦ ਨਾਲ ਉਸ ਨੂੰ ਪਾਣੀ ਵਿਚੋਂ ਬਾਹਰ ਕੱਢਿਆ ਗਿਆ, ਪਰ ਡਾਕਟਰਾਂ ਕੋਲ ਲਿਜਾਣ ਤਕ ਉਸ ਦੀ ਮੌਤ ਹੋ ਗਈ।

Death of youth due to drowning in canal at Hoshiarpur
ਨਹਿਰ ਵਿੱਚ ਨਹਾਉਣ ਗਏ 6 ਦੋਸਤਾਂ ਵਿੱਚੋਂ ਇਕ ਦੀ ਡੁੱਬਣ ਕਾਰਨ ਮੌਤ

By

Published : May 28, 2023, 11:47 AM IST

ਹੁਸ਼ਿਆਰਪੁਰ ਵਿੱਚ ਇੱਕ ਨੌਜਵਾਨ ਦੀ ਡੁੱਬਣ ਕਾਰਨ ਮੌਤ

ਹੁਸ਼ਿਆਰਪੁਰ : ਸ਼ਨੀਵਾਰ ਦੇਰ ਸ਼ਾਮ ਕੰਢੀ ਕਨਾਲ ਨਹਿਰ 'ਚ ਡੁੱਬਣ ਕਾਰਨ 17 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਪੰਜ ਹੋਰ ਸਾਥੀ ਡੁੱਬਣ ਤੋਂ ਬਚ ਗਏ। ਮ੍ਰਿਤਕ ਦੀ ਪਛਾਣ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ ਵਾਸੀ ਰਾਜਾ ਕਾਲਾ ਗੜ੍ਹਦੀਵਾਲ ਵਜੋਂ ਹੋਈ ਹੈ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸਕੂਲ ਤੋਂ ਜਲਦੀ ਛੁੱਟੀ ਹੋਣ ਕਾਰਨ ਸਾਰੇ ਨੌਜਵਾਨ ਲਾਗਲੇ ਪਿੰਡ ਗਗਨ ਜੀ ਕਾ ਟਿੱਲਾ ਵਿਖੇ ਨਹਾਉਣ ਚਲੇ ਗਏ ਸਨ। ਇਸ ਦੌਰਾਨ ਮੋਹਿਤ ਦਾ ਨਹਾਉਂਦੇ ਸਮੇਂ ਪੈਰ ਫਿਸਲ ਗਿਆ ਤੇ ਉਹ ਡੂੰਘੇ ਪਾਣੀ ਵਿੱਚ ਚਲਿਆ ਗਿਆ।

12ਵੀਂ ਜਮਾਤ ਦੇ ਵਿਦਿਆਰਥੀ ਸਨ ਸਾਰੇ ਨੌਜਵਾਨ :ਜਾਂਚ ਅਧਿਕਾਰੀ ਏਐਸਆਈ ਬਲਵੰਤ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਹੈਲਥ ਸੈਂਟਰ ਮੰਡ ਪੰਦਰ ਵਿਖੇ ਦੇਰ ਸ਼ਾਮ ਇੱਕ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਗਈ। ਬਾਕੀ ਸਾਥੀਆਂ ਤੋਂ ਪੁੱਛਗਿੱਛ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ, ਉਸਦੇ ਸਾਥੀ ਵਿਦਿਆਰਥੀ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਮਲਕੀਤ ਸਿੰਘ, ਵਿਪਨਪ੍ਰੀਤ, ਗੁਰਦੀਪ ਸਿੰਘ ਸਾਰੇ 12ਵੀਂ ਜਮਾਤ ਦੇ ਵਿਦਿਆਰਥੀ ਹਨ।

ਪੈਰ ਫਿਸਲਣ ਕਾਰਨ ਡੂੰਘੇ ਪਾਣੀ ਵਿੱਚ ਡੁੱਬਿਆ ਨੌਜਵਾਨ :ਸਕੂਲ ਤੋਂ ਜਲਦੀ ਛੁੱਟੀ ਹੋਣ ਕਾਰਨ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਸਹੋਦਾ ਕੰਢੀ ਸਥਿਤ ਗਗਨ ਜੀ ਕਾ ਟਿੱਲਾ ਵਿਖੇ ਮੱਥਾ ਟੇਕਣ ਗਏ ਸਨ। ਮੱਥਾ ਟੇਕ ਕੇ ਵਾਪਸ ਆਉਂਦੇ ਸਮੇਂ ਸਾਰੇ ਪਿੰਡ ਵਡਲਾ ਨੇੜੇ ਕੰਢੀ ਕਨਾਲ ਨਹਿਰ ਵਿੱਚ ਇਸ਼ਨਾਨ ਕਰਨ ਲੱਗੇ। ਮੋਹਿਤ ਭਾਟੀਆ ਨਹਾਉਂਦੇ ਸਮੇਂ ਪੈਰ ਫਿਸਲਣ ਕਾਰਨ ਡੂੰਘੇ ਪਾਣੀ 'ਚ ਡੁੱਬ ਗਿਆ। ਜਿੱਥੇ ਮੋਹਿਤ ਭਾਟੀਆ ਨੂੰ ਰਾਹਗੀਰਾਂ ਦੀ ਮਦਦ ਨਾਲ ਨਹਿਰ 'ਚੋਂ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਸਾਰੇ ਦੋਸਤਾਂ ਨੇ ਮ੍ਰਿਤਕ ਨੂੰ ਨਜ਼ਦੀਕੀ ਪ੍ਰਾਇਮਰੀ ਹੈਲਥ ਸੈਂਟਰ ਮੰਡ ਪਧੇਰ ਵਿਖੇ ਪਹੁੰਚਾਇਆ। ਜਿੱਥੇ ਇਸ ਨੂੰ ਵੀ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਏਐਸਆਈ ਬਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ABOUT THE AUTHOR

...view details