ਹੁਸ਼ਿਆਰਪੁਰ: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਜਿੱਥੇ ਵਿਲੇਜ ਲੀਗਲ ਕੇਅਰ ਐਂਡ ਸਪੋਰਟਸ ਸੈਂਟਰ ਸਬੰਧੀ ਵਿਚਾਰ ਵਟਾਂਦਰਾ ਕੀਤਾ, ਉੱਥੇ ਨਾਲਸਾ ਨਾਲ ਸਬੰਧਿਤ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਕਾਨੂੰਨੀ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਲਈ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਨੇ ਜ਼ਿਲ੍ਹਾ ਪੁਲਿਸ ਨੂੰ ਟ੍ਰੈਫਿਕ ਨਿਯਮ ਅਤੇ ਰੋਡ ਸੇਫਟੀ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤ ਵਿੱਚ ਲਗਾਏ ਜਾਣ। ਇਸ ਨਾਲ ਸਮਾਂ ਅਤੇ ਧਨ ਦੋਨਾਂ ਦੀ ਬੱਚਤ ਹੁੰਦੀ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਗਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ।
ਇਹ ਵੀ ਪੜੋ: ਨਿਰਮਲਾ ਸੀਤਾਰਮਨ ਨੇ PMC ਬੈਂਕ ਦੇ ਨਾਰਾਜ਼ ਗਾਹਕਾਂ ਨਾਲ ਕੀਤੀ ਮੁਲਾਕਾਤ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵੀ ਮੌਜੂਦ ਸਨ।