ਹੁਸ਼ਿਆਰਪੁਰ: ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ। ਇਸੇ ਯਤਨ ਤਹਿਤ ਜ਼ਰੂਰਤਮੰਦ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਹੁਸ਼ਿਆਰਪੁਰ ਵਿੱਚ ਈ-ਰਿਕਸ਼ਾ ਦਿੱਤੇ ਗਏ। ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਰੋਸ਼ਨ ਗਰਾਊਂਡ ਹੁਸ਼ਿਆਰਪੁਰ ਵਿੱਚ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਮਹਿਲਾਵਾਂ ਨੂੰ ਮੁਫ਼ਤ ਈ-ਰਿਕਸ਼ਾ ਦਿੱਤੇ।
ਈ-ਰਿਕਸ਼ਾ ਰਾਹੀਂ ਜ਼ਰੂਰਤਮੰਦ ਮਹਿਲਾਵਾਂ ਨੂੰ ਬਣਾਇਆ ਜਾਵੇਗਾ ਆਤਮ ਨਿਰਭਰ: ਅਰੋੜਾ
ਜ਼ਿਲਾ ਪ੍ਰਸ਼ਾਸਨ ਦੀ ਬੇਹਤਰੀਨ ਪਹਿਲ 'ਈ-ਰਿਕਸ਼ਾ' ਰਾਹੀਂ ਜ਼ਰੂਰਤਮੰਦ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ। ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਜ਼ਰੂਰਤਮੰਦ ਮਹਿਲਾਵਾਂ ਨੂੰ ਮੁਫ਼ਤ ਈ-ਰਿਕਸ਼ਾ ਦਿੱਤੇ।
ਈ-ਰਿਕਸ਼ਾ
ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ। ਕੈਬਿਨੇਟ ਮੰਤਰੀ ਨੇ ਕਿਹਾ ਕਿ ਦਿਵਿਆਂਗ, ਤਲਾਕਸ਼ੁਦਾ, ਵਿਧਵਾ ਅਤੇ ਹੋਰ ਜ਼ਰੂਰਤਮੰਦ ਮਹਿਲਾਵਾਂ ਨੂੰ ਈ-ਰਿਕਸ਼ਾ ਪ੍ਰਦਾਨ ਕਰਨ ਲਈ ਕੋਕਾ ਕੋਲਾ ਸੀ.ਐਸ.ਆਰ. ਫੰਡ ਤਹਿਤ ਇਹ ਬੇਹਤਰੀਨ ਪਹਿਲ ਕੀਤੀ ਗਈ ਹੈ, ਜਿਸ ਵਿੱਚ ਜ਼ਿਲਾ ਪ੍ਰਸ਼ਾਸਨ ਵਲੋਂ ਬਾਖੁਬੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਈ ਗਈ ਹੈ।
ਇਸ ਦੌਰਾਨ ਉਨ੍ਹਾਂ ਉਕਤ ਸਾਰੀਆਂ ਮਹਿਲਾਵਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤੀ ਗਈ ਇਹ ਸ਼ਾਨਦਾਰ ਪਹਿਲ ਹੋਰ ਮਹਿਲਾਵਾਂ ਲਈ ਵੀ ਮਿਸਾਲ ਬਣੇਗੀ।